Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 6:10 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਿਹਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ

ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਵਾਤਾਵਰਨ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 18 ਜੁਲਾਈ:

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ।

ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ। ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਕਾਰਜਸ਼ੀਲ ਉਦਯੋਗਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਣ ਮੰਤਰੀ ਨਾਲ ਮੁਲਾਕਾਤ ਕੀਤੀ।

ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਛੋਟੇ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਕਾਰਜਸ਼ੀਲ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।

ਵਫ਼ਦ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ, ਰਾਹੁਲ ਤਿਵਾੜੀ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਡਾ. ਸ਼ੇਨਾ ਅਗਰਵਾਲ, ਪੀ.ਪੀ.ਸੀ.ਬੀ. ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜ. ਜੀ.ਐਸ. ਮਜੀਠੀਆ ਅਤੇ ਸੀ.ਈ.ਈ. ਇੰਜ. ਪਰਦੀਪ ਗੁਪਤਾ ਅਤੇ ਸੀ.ਟੀ.ਪੀ. ਪੰਕਜ ਬਾਵਾ, ਪ੍ਰਧਾਨ ਸੀ.ਆਈ.ਸੀ.ਯੂ. ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂ.ਸੀ.ਪੀ.ਐਮ.ਏ. ਡੀ.ਐਸ. ਚਾਵਲਾ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਮੌਜੂਦ ਸਨ।

Scroll to Top