ਮਹਾਰਾਸ਼ਟਰਾ ਸੂਬੇ ਦੇ ਉਪ ਮੁੱਖ ਮੰਤਰੀ ਏਕਨਾਥ ਸਿੰਦੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 20 February, 2025, 06:16 PM

ਮਹਾਰਾਸ਼ਟਰਾ ਸੂਬੇ ਦੇ ਉਪ ਮੁੱਖ ਮੰਤਰੀ ਏਕਨਾਥ ਸਿੰਦੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮਹਾਰਾਸ਼ਟਰ : ਭਾਰਤ ਦੇਸ਼ ਦੇ ਵਿੱਤੀ ਮਹਾਨਗਰ ਵਜੋਂ ਜਾਣੇ ਜਾਂਦੇ ਸੂਬੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸਿ਼ੰਦੇ ਨੂੰ ਵੀਰਵਾਰ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈਮੇਲ ਕਰਨ ਵਾਲੇ ਨੇ ਸਿ਼ਵ ਸੈਨਾ ਨੇਤਾ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ । ਇਹ ਧਮਕੀ ਭਰੇ ਸੁਨੇਹੇ ਗੋਰੇਗਾਓਂ ਅਤੇ ਜੇਜੇ ਮਾਰਗ ਪੁਲਸ ਸਟੇਸ਼ਨਾਂ ਦੇ ਨਾਲ-ਨਾਲ ਮੰਤਰਾਲੇ (ਰਾਜ ਸਕੱਤਰੇਤ) ਨੂੰ ਈਮੇਲ ਰਾਹੀਂ ਪ੍ਰਾਪਤ ਹੋਏ ਸਨ। ਮੁੰਬਈ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਨੇ ਏਕਨਾਥ ਸਿ਼ੰਦੇ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੇ ਆਈ. ਪੀ. ਐਡਰੈੱਸ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਾਰਾਸ਼ਟਰ ਪੁਲਸ ਨੇ ਈਮੇਲ ਰਾਹੀਂ ਧਮਕੀਆਂ ਮਿਲਣ ਤੋਂ ਬਾਅਦ ਉਪ ਮੁੱਖ ਮੰਤਰੀ ਏਕਨਾਥ ਸਿ਼ੰਦੇ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ । ਇਹ ਪਹਿਲੀ ਵਾਰ ਨਹੀਂ ਹੈ ਜਦੋਂ ਏਕਨਾਥ ਸਿੰਦੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ । ਇਸ ਤੋਂ ਪਹਿਲਾਂ ਫ਼ਰਵਰੀ 2024 ਵਿੱਚ ਇੱਕ ਕਾਲਜ ਵਿਦਿਆਰਥੀ ਨੇ ਏਕਨਾਥ ਸਿੰਦੇ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਸ਼੍ਰੀਕਾਂਤ ਸਿ਼ੰਦੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ । ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਸ ਨੂੰ ਦਖ਼ਲ ਦੇਣਾ ਪਿਆ। 11 ਫ਼ਰਵਰੀ, 2024 ਨੂੰ, ਇੱਕ 19 ਸਾਲਾ ਵਿਦਿਆਰਥੀ ਨੂੰ ਪੁਲਿਸ ਨੇ ਸ਼ਿੰਦੇ ਅਤੇ ਉਸਦੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ।