Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 11:51 am

+91 90915 01313 , +91 90916 01313

punjabbanni@gmail.com
punjabbani@yahoo.com

ਸਾਈਬਰ ਅਪਰਾਧਾਂ ਨੂੰ ਰੋਕਣ ਲਈ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਡੀ. ਐਸ. ਪੀ. ਗੁਰਪ੍ਰੀਤ ਸਿੰਘ

ਸਾਈਬਰ ਅਪਰਾਧਾਂ ਨੂੰ ਰੋਕਣ ਲਈ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਡੀ. ਐਸ. ਪੀ. ਗੁਰਪ੍ਰੀਤ ਸਿੰਘ

ਸਾਈਬਰ ਅਪਰਾਧਾਂ ਨੂੰ ਰੋਕਣ ਲਈ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਡੀ. ਐਸ. ਪੀ. ਗੁਰਪ੍ਰੀਤ ਸਿੰਘ
ਸੋਸ਼ਲ ਮੀਡੀਆ ਉੱਤੇ ਨਿੱਜੀ ਤਸਵੀਰਾਂ ਜਾਂ ਵੀਡੀਓ ਅਪਲੋਡ ਕਰਨ ਤੋਂ ਸੰਕੋਚ ਕਰਨਾ ਜਰੂਰੀ
ਸਾਈਬਰ ਸਕਿਉਰਟੀ ਸਬੰਧੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕੀਤਾ ਜਾਗਰੂਕ
ਸੰਗਰੂਰ, 20 ਫਰਵਰੀ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ. ਐਸ. ਪੀ. ਗੁਰਪ੍ਰੀਤ ਸਿੰਘ (ਸਾਈਬਰ ਕ੍ਰਾਈਮ) ਵੱਲੋਂ ਸਾਈਬਰ ਅਪਰਾਧਾਂ ਬਾਰੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਤੱਥ ਅਧਾਰਤ ਜਾਣਕਾਰੀ ਦੇਣ ਲਈ ਇੱਕ ਜਾਗਰੂਕਤਾ ਸੈਮੀਨਾਰ ਦੇ ਪ੍ਰਧਾਨਗੀ ਕੀਤੀ ਗਈ । ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਆਯੋਜਿਤ ਇਸ ਸੈਮੀਨਾਰ ਦੌਰਾਨ ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਈਬਰ ਅਪਰਾਧ ਕੀ ਹੈ, ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕਿਵੇਂ ਕੀਤੀ ਜਾਂਦੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਹੋਣ ਤੋਂ ਕਿਸ ਤਰ੍ਹਾਂ ਰੋਕਿਆ ਜਾ ਸਕਦਾ ਹੈ । ਉਹਨਾਂ ਨੇ ਦੇਸ਼ ਵਿੱਚ ਵੱਖ-ਵੱਖ ਥਾਵਾਂ ਉੱਤੇ ਵਾਪਰੀਆਂ ਸਾਈਬਰ ਅਪਰਾਧ ਦੀਆਂ ਘਟਨਾਵਾਂ ਬਾਰੇ ਕੇਸ ਸਟਡੀਜ ਵੀ ਸਾਂਝੀਆਂ ਕੀਤੀਆਂ ਅਤੇ ਸੈਮੀਨਾਰ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸੋਸ਼ਲ ਮੀਡੀਆ ਉੱਤੇ ਆਪਣੀਆਂ ਨਿੱਜੀ ਤਸਵੀਰਾਂ ਜਾਂ ਵੀਡੀਓ ਅਪਲੋਡ ਕਰਨ ਤੋਂ ਸੰਕੋਚ ਕਰਨ, ਮਜਬੂਤ ਪਾਸਵਰਡ ਰੱਖਣ, ਮੋਬਾਈਲ ਉੱਤੇ ਆਉਣ ਵਾਲੀਆਂ ਅਣਜਾਨ ਕਾਲਾਂ ਨਾਲ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ, ਮੋਬਾਇਲ ਗੁੰਮ ਹੋਣ, ਆਈ. ਐਮ. ਈ. ਆਈ. ਜਾਂਚ ਲਈ ਸੰਚਾਰ ਸਾਥੀ ਵੈੱਬਸਾਈਟ ਦੀ ਵਰਤੋਂ ਕਰਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਈਬਰ ਅਪਰਾਧ ਜਿਹੇ ਮਾਮਲਿਆਂ ਦੀ ਰੋਕਥਾਮ ਲਈ ਹੈਲਪ ਲਾਈਨ ਨੰਬਰ 1930 ਅਤੇ ਈਮੇਲ ਆਈਡੀ cybercrime.gov.in ਦੀ ਵਰਤੋਂ ਕੀਤੀ ਜਾਵੇ । ਉਹਨਾਂ ਨੇ ਸਾਈਬਰ ਸਕਿਉਰਟੀ ਦੇ ਢੰਗਾਂ ਬਾਰੇ ਵੀ ਜਾਣੂ ਕਰਵਾਇਆ ।

Advertisement
Advertisement
Advertisement
Advertisement
Scroll to Top