Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 4:07 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ
ਗਾਇਕ ਬੀਰ ਸਿੰਘ ਨੇ ਹਰ ਵਰਗ ਦੇ ਸਰੋਤਿਆਂ ਦਾ ਸੱਭਿਅਕ ਗਾਇਕੀ ਨਾਲ ਜਿੱਤਿਆ ਦਿਲ
ਪਟਿਆਲਾ 20 ਫਰਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਅੱਜ ਦੂਸਰੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੂਫ਼ੀ ਗਾਇਕ ਬੀਰ ਸਿੰਘ ਦੀ ਸੱਭਿਅਕ ਗਾਇਕੀ ਦਾ ਆਯੋਜਨ ਕੀਤਾ ਗਿਆ । ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਦੌਰਾਨ ਬੀਰ ਸਿੰਘ ਨੇ ਵੱਡੀ ਗਿਣਤੀ ’ਚ ਇਕੱਤਰ ਸਰੋਤਿਆਂ ਨੂੰ ਪੰਜਾਬੀ ਦੀ ਉੱਚਕੋਟੀ ਦੇ ਸ਼ਾਇਰੀ ਦੇ ਗਾਇਨ ਨਾਲ ਸ਼ਰਾਸਾਰ ਕੀਤਾ। ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਲਾ ਦੀ ਕਿਸੇ ਵੀ ਵੰਨਗੀ ‘’ਚ ਪਰੋਸੇ ਜਾਣ ਵਾਲੇ ਵਿਸ਼ਿਆਂ ਦੀ ਵਿਰੋਧਤਾ ’ਚ ਸਮਾਂ ਕਰਨ ਦੀ ਬਜਾਏ ਸਾਨੂੰ ਸੱਭਿਆਚਾਰਕ ਦਾਇਰੇ ’ਚ ਰਹਿਕੇ ਪੇਸ਼ਕਾਰੀਆਂ ਦੇਣ ਵਾਲੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ । ਇਸੇ ਤਹਿਤ ਹੀ ਸਮੇਂ ਦੀ ਲੋੜ ਅਨੁਸਾਰ ਭਾਸ਼ਾ ਵਿਭਾਗ ਵੱਲੋਂ ਨਵੀਂ ਪੀੜ੍ਹੀ ਨੂੰ ਮਿਆਰੀ ਗਾਇਕੀ ਨਾਲ ਜੋੜਨ ਹਿੱਤ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਤਹਿਤ ਹੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਦੇ ਸਹਿਯੋਗ ਨਾਲ ਅੱਜ ਦਾ ਸਮਾਗਮ ਰਚਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਮਿਆਰੀ ਸਾਹਿਤ ਅਤੇ ਕਲਾ ਦੀਆਂ ਹੋਰਨਾਂ ਵੰਨਗੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਚੰਗਾ ਪੜ੍ਹਨ, ਸੁਣਨ, ਲਿਖਣ ਤੇ ਬੋਲਣ । ਗਾਇਕ ਬੀਰ ਸਿੰਘ ਨੇ ਆਪਣੇ ਚਰਚਿਤ ਗੀਤ ‘ਤੂੰ ਕਿਉਂ ਉੱਡ ਜਾਨੈ ਵੇ ਮੋਰਾਂ ਤੇ ‘ਅੱਜ-ਕੱਲ੍ਹ’ ਨਾਲ ਆਪਣੀ ਪੇਸ਼ਕਾਰੀ ਦੀ ਸ਼ੁਰੂਆਤ ਕੀਤੀ । ਫਿਰ ਨੌਜਵਾਨ ਸਰੋਤਿਆਂ ਦੀ ਫ਼ਰਮਾਇਸ਼ ’ਤੇ ‘ਮੇਰਾ ਤੇਰੇ ਵਿੱਚ iਖ਼ਆਲ ਜਿਹਾ ਰਹਿੰਦਾ ਏ’, ‘ਝਾਂਜਰਾਂ ਦਾ ਜੋੜਾ’, ‘ਸ਼ਾਮ ਸੁਨਹਿਰੀ ਤੇ ਅਲਵਿਦਾ ਕਹਿਣ ਦਾ ਪਰ ਇਹ ਢੰਗ ਨਹੀਂ ਕੋਈ’ ਤੇ ‘ਚਿਹਰਾ ਅੜੀਏ ਤੇਰਾ ਸਭ ਭੁਲਾ ਦਿੰਦਾ ਏ’ ਨਾਲ ਹਾਜ਼ਰੀਨ ਨੂੰ ਝੂੰਮਣ ਲਗਾ ਦਿੱਤਾ । ਇਸੇ ਦੌਰਾਨ ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਬਾਰੇ ਆਪਣੀ ਰਚਨਾ ‘ਨਾਨਕ ਦਾ ਪੁੱਤ ਹਾਂ ਤੇਰਾ ਤੇਰਾ ਤੋਲਾਂਗਾਂ’ ਨਾਲ ਇੱਕ ਦਮ ਮਾਹੌਲ ਬਦਲ ਦਿੱਤਾ । ਅੰਤ ਵਿੱਚ ‘ਤੇਰੇ ਨਾਲ ਵੇ ਢੋਲਣਾ’, ‘ਜੁਗਨੀ’ ਤੇ ‘ਘੋੜੀ’ ਗਾ ਕੇ ਬੀਰ ਸਿੰਘ ਸਰੋਤਿਆਂ ਨੂੰ ਨੱਚਣ ਲਗਾ ਦਿੱਤਾ। ਭਾਸ਼ਾ ਵਿਭਾਗ ਵੱਲੋਂ ਬੀਰ ਸਿੰਘ ਨੂੰ ਕਿਤਾਬਾਂ ਦੇ ਸੈੱਟ ਤੇ ਸ਼ਾਲ ਨਾਲ ਸਤਿਕਾਰ ਦਿੱਤਾ ਗਿਆ । ਭਾਸ਼ਾ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ । ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਮੁਖ ਸਿੰਘ, ਸਾਬਕਾ ਡੀਨ ਡਾ. ਰਾਜਿੰਦਰਪਾਲ ਸਿੰਘ ਬਰਾੜ, ਡਾ. ਗੁਰਸੇਵਕ ਸਿੰਘ ਲੰਬੀ, ਡਾ. ਰਾਜਵੰਤ ਪੰਜਾਬੀ, ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ, ਸੁਪਡੈਂਟ ਸਵਰਨ ਕੌਰ, ਖੋਜ ਸਹਾਇਕ ਹਰਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top