Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਚੌਕਸੀ ਵਿਭਾਗ ਨੇ ਕੀਤ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜੇ ਸਹਾਇਕ ਕਿਰਤ ਕਮਿਸ਼ਨਰ ਨੂੰ ਗ੍ਰਿਫ਼ਤਾਰ

ਪੰਜਾਬ ਦੇ ਚੌਕਸੀ ਵਿਭਾਗ ਨੇ ਕੀਤ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜੇ ਸਹਾਇਕ ਕਿਰਤ ਕਮਿਸ਼ਨਰ ਨੂੰ ਗ੍ਰਿਫ਼ਤਾਰ

ਪੰਜਾਬ ਦੇ ਚੌਕਸੀ ਵਿਭਾਗ ਨੇ ਕੀਤ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜੇ ਸਹਾਇਕ ਕਿਰਤ ਕਮਿਸ਼ਨਰ ਨੂੰ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੌਕੋਸੀ ਵਿਭਾਗ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਸਾਇਕ ਕਿਰਤ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਦੱਸਣਯੋਗ ਹੈ ਕਿ ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਮ ਤੇ 30 ਹਜ਼਼ਾਰ ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ।
ਦੇਖਣ ਵਾਲੀ ਗੱਲ ਹੈ ਕਿ ਹਰਪ੍ਰੀਤ ਸਿੰਘ ਨੂੰ ਉਸ ਸਮੇਂ ਗ੍ਰਿ੍ਰਤਾਰ ਕਰ ਲਿਆ ਗਿਆ ਜਦੋਂ ਉਹ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਪਹੁੰਚੇ ਸਨ।ਹਰਪ੍ਰੀਤ ਸਿੰਘ ਦਾ ਅਦਾਲਤ ਵਿਚ ਆਤਮ ਸਮਰਪਣ ਕਰਨ ਦਾ ਮੁੱਖ ਕਾਰਨ ਉਸਦੀ ਜ਼ਮਾਨਤ ਸਬੰਧੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦੇਣਾ ਸੀ । ਹਰਪੀਤ ਸਿੰਘ ਦੇ ਅਦਾਲਤ ਵਿਚ ਆਤਮ ਸਮਰਪਣ ਕਰਨ ਦੇ ਚਲਦਿਆਂ ਹੁਸਿ਼ਆਰਪੁਰ ਅਦਾਲਤ ਨੇ ਅਗਲੇਰੀ ਜਾਂਚ ਲਈ ਅੱਜ ਵਿਜੀਲੈਂਸ ਬਿਊਰੋ ਨੂੰ ਇੱਕ ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ ਹੈ ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਹੁਸਿ਼ਆਰਪੁਰ ਦੇ ਕਸ਼ਮੀਰੀ ਬਾਜ਼ਾਰ ਵਿੱਚ ਇੱਕ ਦੁਕਾਨਦਾਰ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਦਰਜ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਸੀ ਕਿ ਉਸ ਦੀ ਇੱਕ ਗਹਿਣਿਆਂ ਦੀ ਦੁਕਾਨ ਹੈ ਜਿਸਦੀ ਉਸਨੇ ਹਾਲ ਹੀ ਵਿੱਚ ਮੁਰੰਮਤ ਕਰਵਾਈ ਸੀ । ਬਾਅਦ ਵਿੱਚ ਉਸਨੂੰ ਸਹਾਇਕ ਕਿਰਤ ਕਮਿਸ਼ਨਰ, ਹੁਸਿ਼ਆਰਪੁਰ ਦੇ ਦਫ਼ਤਰ ਤੋਂ ਇੱਕ ਨੋਟਿਸ ਮਿਲਿਆ । ਜਦੋਂ ਉਹ ਸਬੰਧਤ ਦਫ਼ਤਰ ਗਿਆ ਤਾਂ ਉੱਥੇ ਮੌਜੂਦ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੇ ਉਸਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਉਸਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ ਪਰ ਉਹ ਆਪਣੇ ਉੱਚ ਅਧਿਕਾਰੀ ਹਰਪ੍ਰੀਤ ਸਿੰਘ, ਸਹਾਇਕ ਕਿਰਤ ਕਮਿਸ਼ਨਰ ਨਾਲ ਇਸ ਬਾਰੇ ਗੱਲਬਾਤ ਕਰਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਾਉਣ ਵਿੱਚ ਮਦਦ ਕਰ ਸਕਦੀ ਹੈ ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਦੱਸਿਆ ਕਿ ਅਲਕਾ ਸ਼ਰਮਾ ਉਸ ਤੋਂ ਨੋਟਿਸ ਫੜ ਕੇ ਹਰਪ੍ਰੀਤ ਸਿੰਘ ਦੇ ਦਫ਼ਤਰ ਵਿੱਚ ਚਲੀ ਗਈ ਤੇ ਥੋੜ੍ਹੀ ਦੇਰ ਬਾਅਦ ਉਸਨੇ ਸਿ਼ਕਾਇਤਕਰਤਾ ਨੂੰ ਵੀ ਦਫ਼ਤਰ ਵਿੱਚ ਬੁਲਾ ਲਿਆ, ਜਿੱਥੇ ਹਰਪ੍ਰੀਤ ਸਿੰਘ ਨੇ ਨੋਟਿਸ ਖਾਰਜ ਕਰਨ ਦੇ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ । ਸਿਕਾਇਤਕਰਤਾ ਨੇ ਮੌਕੇ ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਅਤੇ ਇਸਨੂੰ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕਰ ਦਿੱਤਾ । ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਿ਼ਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਲਕਾ ਸ਼ਰਮਾ ਕੰਪਿਊਟਰ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਿ਼ਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਸੀ ਪਰ ਹਰਪ੍ਰੀਤ ਸਿੰਘ ਦਫ਼ਤਰ ਛੱਡ ਕੇ ਬਚ ਨਿਕਲਿਆ ਸੀ । ਇਸ ਸਬੰਧੀ ਬਿਊਰੋ ਦੇ ਜਲੰਧਰ ਰੇਂਜ ਪੁਲਸ ਥਾਣੇ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ । ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਹੁਸਿ਼ਆਰਪੁਰ ਦੇ ਸਹਾਇਕ ਲੇਬਰ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ ਫੜਨ ਲਈ ਵੱਖ-ਵੱਖ ਥਾਵਾਂ `ਤੇ ਛਾਪੇਮਾਰੀ ਕਰਦੀਆਂ ਰਹੀਆਂ । ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੂਜੀ ਮੁਲਜ਼ਮ ਅਲਕਾ ਸ਼ਰਮਾ ਅਜੇ ਵੀ ਜੇਲ੍ਹ ਵਿੱਚ ਹੈ ਕਿਉਂਕਿ ਅਦਾਲਤ ਨੇ ਉਸਨੂੰ ਜ਼ਮਾਨਤ ਨਹੀਂ ਦਿੱਤੀ। ਇਸ ਮੁਕੱਦਮੇ ਦੀ ਅਗਲੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top