Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:57 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 22 ਨੂੰ ਰੱਖਣਗੇ ਫਿਰ ਕੇ਼ਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨੀ ਮੁੱਦੇ

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 22 ਨੂੰ ਰੱਖਣਗੇ ਫਿਰ ਕੇ਼ਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨੀ ਮੁੱਦੇ

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 22 ਨੂੰ ਰੱਖਣਗੇ ਫਿਰ ਕੇ਼ਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨੀ ਮੁੱਦੇ
ਸੰਗਰੂਰ : ਫਸਲੀ ਮੰਗਾਂ ਤੇ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਧਰਨੇ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਿਥੇ 87ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ, ਉਥੇ ਡੱਲੇਵਾਲ ਆਪਣੀ ਮੌਜੂਦਾ ਸਰੀਰਕ ਦੇ ਚਲਦਿਆਂ 22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਭਾਗ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਫਿਰ ਰੱਖਣਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਪਵਿੱਤਰ ਜਲ, ਮੱਕਾ-ਮਦੀਨਾ ਤੋਂ ਆਇਆ ਆਬੇ-ਜ਼ਮਜਾਮ, ਹਰਿਦੁਆਰ ਤੋਂ ਆਇਆ ਗੰਗਾ ਜਲ ਪੀਤਾ ਅਤੇ ਹਰਿਆਣਾ ਦੇ 150 ਤੋਂ ਵੱਧ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟਿਊਬਵੈੱਲਾਂ ਤੋਂ ਆਇਆ ਪਾਣੀ ਪੀਤਾ । ਉਹਨਾਂ ਸਾਰੇ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ ਜੋ ਐਨੀ ਦੂਰ ਦੂਰ ਤੋਂ ਉਹਨਾਂ ਲਈ ਜਲ ਲੈ ਕੇ ਆਏ ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੱਲ੍ਹ ਨੂੰ ਸ਼ੁਭਕਰਨ ਸਿੰਘ ਦੀ ਸ਼ਹਾਦਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ ਪਰ ਅਜੇ ਤੱਕ 23 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਸ਼ਹੀਦ ਕਰਨ ਵਾਲੇ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ । ਉਹਨਾਂ ਕਿਹਾ ਕਿ ਕਿਸਾਨੀ ਦੇ ਸ਼ਹੀਦ ਸ਼ੁਭਕਰਨ ਸਿੰਘ ਨੂੰ ਕੱਲ੍ਹ ਬਠਿੰਡਾ ਦੇ ਪਿੰਡ ਬੱਲੋ, ਤਿੰਨੋਂ ਮੋਰਚਿਆਂ ਅਤੇ ਹੋਰਨਾਂ ਸੂਬਿਆਂ ਵਿੱਚ ਅਨੇਕਾਂ ਵੱਖ-ਵੱਖ ਥਾਵਾਂ ਉੱਪਰ ਸ਼ਰਧਾਂਜਲੀ ਭੇਟ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ । ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨ ਜਥੇਬੰਦੀਆਂ ਦੀ ਏਕਤਾ ਦੇ ਹੱਕ ਵਿੱਚ ਰਹੇ ਹਨ, ਇਸ ਤੋਂ ਪਹਿਲਾਂ ਵੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਏਕਤਾ ਲਈ ਜ਼ੋਰਦਾਰ ਯਤਨ ਕੀਤੇ ਸਨ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ, ਜਿਸ ਲਈ 27 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਰੱਖੀ ਗਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀਆਂ ਸਾਰੀਆਂ 23 ਫਸਲਾਂ ਦੀ ਉੱਪਰ ਸੰਪੂਰਨ ਖਰੀਦ ਯਕੀਨੀ ਬਣਾਉਣ ਲਈ ਪਿੱਛਲੇ ਇੱਕ ਸਾਲ ਤੋਂ ਗਾਰੰਟੀ ਕਾਨੂੰਨ ਦੀ ਲੜਾਈ ਪੂਰੇ ਜ਼ੋਰ-ਸ਼ੋਰ ਨਾਲ ਲੜੀ ਜਾ ਰਹੀ ਹੈ ਅਤੇ 22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ ।

Advertisement
Advertisement
Advertisement
Advertisement
Scroll to Top