Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:31 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਕਾਬੂ

ਵਿਜੀਲੈਂਸ ਵੱਲੋਂ ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਕਾਬੂ

ਵਿਜੀਲੈਂਸ ਵੱਲੋਂ ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀ ਜਗਤ ਰਾਮ ਵਾਸੀ ਮੁੱਲਾਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, ਵਾਸੀ ਐਸ. ਬੀ. ਐਸ. ਨਗਰ, ਪੱਖੋਵਾਲ ਰੋਡ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਭੇਜੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਜਗਤ ਰਾਮ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ. ਆਈ. ਟੀ.) ਕੋਲ ਉਸਦੇ ਲੰਬਿਤ ਪਏ ਇਤਰਾਜ਼ਹੀਣਤਾ ਸਰਟੀਫਿਕੇਟ (ਐਨ. ਓ. ਸੀ.) ਦਿਵਾਉਣ ਲਈ ਉਸ ਕੋਲੋਂ 42.60 ਲੱਖ ਰੁਪਏ ਦੀ ਰਿਸ਼ਵਤ ਲਈ ਸੀ ।

ਸ਼ਿਕਾਇਤ ਦੇ ਅਨੁਸਾਰ ਰਾਕੇਸ਼ ਸਚਦੇਵਾ ਲੁਧਿਆਣਾ ਦੀ ਏ. ਸੀ. ਮਾਰਕੀਟ ਵਿੱਚ ਇੱਕ ਕੱਪੜੇ ਦੀ ਦੁਕਾਨ ਚਲਾਉਂਦਾ ਹੈ । ਉਸ ਨੇ ਸਾਲ 2017, 2019 ਅਤੇ 2022 ਵਿੱਚ ਐਲ. ਆਈ. ਟੀ. ਦੀ ਐਲ. ਡੀ. ਪੀ. ਸਕੀਮ ਤਹਿਤ ਤਿੰਨ ਜਾਇਦਾਦਾਂ ਖਰੀਦੀਆਂ ਸਨ । ਉਸਨੇ ਜਾਇਦਾਦਾਂ ਨੂੰ ਆਪਣੇ ਨਾਮ ’ਤੇ ਤਬਦੀਲ ਕਰਨ ਲਈ ਐਨ. ਓ. ਸੀ. ਪ੍ਰਾਪਤ ਕਰਨ ਵਾਸਤੇ ਐਲ. ਆਈ. ਟੀ. ਨੂੰ ਸਾਰੇ ਸੰਬੰਧਿਤ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਸਨ ਪਰ ਉਸ ਦੇ ਬਾਵਜੂਦ ਵੀ ਉਸ ਨੂੰ ਕੋਈ ਸਰਟੀਫੀਕੇਟ ਨਹੀਂ ਮਿਲਿਆ । ਇਸੇ ਦੌਰਾਨ ਉਹ ਜਗਤ ਰਾਮ ਨੂੰ ਮਿਲਿਆ ਜਿਸਨੇ ਖੁਦ ਨੂੰ ਐਲ. ਆਈ. ਟੀ. ਦੇ ਇੱਕ ਕਰਮਚਾਰੀ ਵਜੋਂ ਪੇਸ਼ ਕੀਤਾ ਅਤੇ ਚੰਡੀਗੜ੍ਹ ਵਿੱਚ ਇੱਕ ਸੀਨੀਅਰ ਅਧਿਕਾਰੀ ਦਾ ਨਿੱਜੀ ਸਕੱਤਰ ਹੋਣ ਦਾ ਦਾਅਵਾ ਕੀਤਾ । ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿੱਤਾ ਕਿ ਉਹ ਐਨ. ਓ. ਸੀ. ਦਾ ਪ੍ਰਬੰਧ ਕਰ ਸਕਦਾ ਹੈ ਪਰ ਬਦਲੇ ਵਿੱਚ ਉਸਨੇ ਰਿਸ਼ਵਤ ਦੀ ਮੰਗ ਕੀਤੀ ।

ਸਚਦੇਵਾ ਨੇ ਅੱਗੇ ਦੱਸਿਆ ਕਿ ਜਗਤ ਰਾਮ ਨੇ ਉਸ ਤੋਂ ਦੋ ਸਾਲਾਂ ਦੌਰਾਨ ਕਿਸ਼ਤਾਂ ‘ਚ ਕੁੱਲ 42.60 ਲੱਖ ਰੁਪਏ ਰਿਸ਼ਵਤ ਲਈ ਪਰ ਕੀਤੇ ਵਾਅਦੇ ਅਨੁਸਾਰ ਕੋਈ ਵੀ ਐਨ.ਓ.ਸੀ. ਉਪਲਬਧ ਨਹੀਂ ਕਰਵਾਇਆ। ਅੰਤ ਵਿੱਚ ਉਸਨੂੰ ਪਤਾ ਲੱਗਾ ਕਿ ਜਗਤ ਰਾਮ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ. ਆਈ. ਟੀ.) ਦਾ ਕਰਮਚਾਰੀ ਨਹੀਂ ਸਗੋਂ ਇੱਕ ਆਮ ਵਿਅਕਤੀ ਹੈ ਜੋ ਚੰਡੀਗੜ੍ਹ ਵਿੱਚ ਤਾਇਨਾਤ ਸੀਨੀਅਰ ਅਧਿਕਾਰੀ ਅਤੇ ਐਲ. ਆਈ. ਟੀ. ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਮ ’ਤੇ ਰਿਸ਼ਵਤ ਲੈ ਰਿਹਾ ਹੈ। ਇੱਕ ਦੋਸਤ ਦੀ ਮਦਦ ਨਾਲ ਸ਼ਿਕਾਇਤਕਰਤਾ ਨੇ ਜਗਤ ਰਾਮ ਨਾਲ ਕੀਤੀ ਗੱਲਬਾਤ ਰਿਕਾਰਡ ਕਰ ਲਈ ਜਿਸ ਵਿੱਚ ਉਸ ਨੇ 37 ਲੱਖ ਰੁਪਏ ਰਿਸ਼ਵਤ ਲੈਣ ਦੀ ਗੱਲ ਕਬੂਲੀ ਹੈ ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ ਮੌਖਿਕ, ਆਡੀਓ ਅਤੇ ਦਸਤਾਵੇਜ਼ੀ ਸਬੂਤਾਂ ਦੇ ਆਧਾਰ ਉਤੇ ਲੱਗੇ ਦੋਸ਼ ਸੱਚੇ ਪਾਏ ਗਏ। ਜਾਂਚ ਤੋਂ ਪਤਾ ਲੱਗਾ ਕਿ ਮੁਲਜ਼ਮ ਨੇ ਗੂਗਲ ਪੇਅ ਰਾਹੀਂ 3.90 ਲੱਖ ਰੁਪਏ ਸਮੇਤ ਕੁੱਲ 42.60 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ । ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਜਗਤ ਰਾਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ. ਆਈ. ਟੀ.) ਦੇ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top