Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:26 pm

+91 90915 01313 , +91 90916 01313

punjabbanni@gmail.com
punjabbani@yahoo.com

ਕਰੇਨ ਹੇਠਾਂ ਆਉਣ ਕਾਰਨ ਵਿਅਕਤੀ ਦਾ ਗਿਆ ਦਰੜਿਆ

ਕਰੇਨ ਹੇਠਾਂ ਆਉਣ ਕਾਰਨ ਵਿਅਕਤੀ ਦਾ ਗਿਆ ਦਰੜਿਆ

ਕਰੇਨ ਹੇਠਾਂ ਆਉਣ ਕਾਰਨ ਵਿਅਕਤੀ ਦਾ ਗਿਆ ਦਰੜਿਆ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਫੋਕਲ ਪੁਆਇੰਟ ’ਤੇ ਕੰਮ ਤੋਂ ਪਰਤ ਰਹੇ ਮਜ਼ਦੂਰ ਦੀ ਕਰੇਨ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ । ਮਜ਼ਦੂਰ ਫੋਕਲ ਪੁਆਇੰਟ ਸਥਿਤ ਇਕ ਫ਼ੈਕਟਰੀ ਵਿਚ ਕੰਮ ਕਰਦਾ ਸੀ । ਮ੍ਰਿਤਕ ਦੀ ਪਛਾਣ ਦਿਨੇਸ਼ ਨਿਸ਼ਾਦ ਵਾਸੀ ਆਜ਼ਮਗੜ੍ਹ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ । ਹਾਦਸੇ ਦੀ ਸੂਚਨਾ ਮਿਲਦੇ ਹੀ ਫੋਕਲ ਪੁਆਇੰਟ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ । ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿਤਾ ਹੈ । ਕਰੇਨ ਚਾਲਕ ਤੇ ਉਸ ਹੈਲਪਰ ਅਤੇ ਕਰੇਨ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੇ ਦੋਸਤ ਦਿਨੇਸ਼ ਨੇ ਦਸਿਆ ਕਿ ਦੋਵੇਂ ਫੋਕਲ ਪੁਆਇੰਟ ਵਿਚ ਪੱਲੇਦਾਰ ਦਾ ਕੰਮ ਕਰਦੇ ਹਨ। ਰੋਜ਼ ਦੀ ਤਰ੍ਹਾਂ ਉਹ ਕੰਮ ਤੋਂ ਬਾਅਦ ਦੇਰ ਸ਼ਾਮ ਘਰ ਜਾ ਰਿਹਾ ਸੀ । ਉਦੋਂ ਪਿੱਛੇ ਤੋਂ ਇਕ ਕਰੇਨ ਆਈ ਅਤੇ ਉਸ ਦੇ ਦੋਸਤ ਦਿਨੇਸ਼ ਨੂੰ ਟੱਕਰ ਮਾਰ ਦਿਤੀ, ਜਦੋਂ ਤਕ ਦਿਨੇਸ਼ ਨੂੰ ਬਚਾਇਆ ਜਾ ਸਕਿਆ, ਕਰੇਨ ਉਸ ਦੇ ਸਿਰ ਤੋਂ ਲੰਘ ਚੁਕੀ ਸੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ । ਘਟਨਾ ਤੋਂ ਬਾਅਦ ਕਰੇਨ ਚਾਲਕ ਮੌਕੇ ਤੋਂ ਭੱਜਣ ਲੱਗਾ । ਲੋਕਾਂ ਦੀ ਮਦਦ ਨਾਲ ਕਰੇਨ ਚਾਲਕ ਨੂੰ ਫੜ ਲਿਆ ਗਿਆ ਅਤੇ ਪੁਲਸ ਨੂੰ ਬੁਲਾਇਆ ਗਿਆ। ਫੋਕਲ ਪੁਆਇੰਟ ਪੁਲਸ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦਸਿਆ ਕਿ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਫੋਕਲ ਪੁਆਇੰਟ ’ਤੇ ਕਰੇਨ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਪੁਲਸ ਪਾਰਟੀ ਨੇ ਮੌਕੇ ਤੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ । ਇਸ ਦੌਰਾਨ ਮੌਕੇ ਤੋਂ ਕਰੇਨ ਚਾਲਕ ਅਤੇ ਉਸ ਦੇ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

Advertisement
Advertisement
Advertisement
Advertisement
Scroll to Top