ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਰੋਧੀਆਂ ’ਤੇ ਸਾਧਿਆ ਨਿਸ਼ਾਨਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਰੋਧੀਆਂ ’ਤੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਨਵ ਨਿਯੁਕਤ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਵਿੰਨਦਿਆ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਦੇ ਇਕ ਦਿਨ ਵਿਚ ਹੀ ਕਈ ਅਹਿਮ ਫ਼ੈਸਲੇ ਲਏ ਹਨ । ਉਨ੍ਹਾਂ ਕਿਹਾ ਕਿ ਕਾਂਗਰਸ ਨੇ 15 ਸਾਲ ਅਤੇ ‘ਆਪ’ ਨੇ 13 ਸਾਲ ਰਾਜ ਕੀਤਾ ਪਰ ਕੀ ਕੀਤਾ ਇਹ ਦੇਖਣ ਦੀ ਬਜਾਏ ਉਹ ਸਾਡੇ ਇਕ ਦਿਨ ਦੇ ਕੰਮ ’ਤੇ ਸਵਾਲ ਕਿਵੇਂ ਉਠਾ ਸਕਦੇ ਹਨ? ਅਪਣੀ ਨਵੀਂ ਬਣੀ ਸਰਕਾਰ ਦੀ ਫੌਰੀ ਕਾਰਵਾਈ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਹੁੰ ਚੁੱਕਦਿਆਂ ਹੀ ਪਹਿਲੇ ਦਿਨ ਕੈਬਨਿਟ ਮੀਟਿੰਗ ਕੀਤੀ ਅਤੇ ‘ਆਪ’ ਵਲੋਂ ਰੋਕੀ ਗਈ ਆਯੁਸ਼ਮਾਨ ਭਾਰਤ ਯੋਜਨਾ ਨੂੰ ਮਨਜ਼ੂਰੀ ਦਿਤੀ । ਉਨ੍ਹਾਂ ਕਿਹਾ ਕਿ ਪਹਿਲੇ ਹੀ ਦਿਨ ਹੀ ਦਿੱਲੀ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਲਾਭ ਦਿਤਾ । ਉਨ੍ਹਾਂ ਨੂੰ ਸਾਡੇ ਤੋਂ ਸਵਾਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦਿੱਲੀ ਦੀ ਭਲਾਈ ਲਈ ਭਾਜਪਾ ਦੀ ਵਚਨਬੱਧਤਾ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਅਸੀਂ ਦਿੱਲੀ ਦੀ ਚਿੰਤਾ ਕਰਾਂਗੇ ਅਤੇ ਪੀ. ਐਮ. ਮੋਦੀ ਦੀ ਅਗਵਾਈ ਵਿਚ ਦਿੱਲੀ ਨੂੰ ਅਪਣਾ ਹੱਕ ਮਿਲੇਗਾ ।
