ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਬਾਗੜੀਆਂ ਗਰੁੱਪ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਦੁਆਰਾ: Punjab Bani ਪ੍ਰਕਾਸ਼ਿਤ :Friday, 21 February, 2025, 02:27 PM

ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਬਾਗੜੀਆਂ ਗਰੁੱਪ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਗੈਰ-ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਕਰਾਂਗੇ ਹੱਲ : ਰਾਜਿੰਦਰ ਸਿੰਘ ਬਾਗੜੀਆਂ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਰਜਿਸਟਰਾਰ ਵਲੋਂ ਨਿਯੁਕਤ ਕੀਤੇ ਗਏ ਚੋਣ ਕਮਿਸ਼ਨਰ ਅਧਿਕਾਰੀਆਂ ਵਲੋਂ ਚਾਰ ਮਾਰਚ ਨੂੰ ਚੋਣਾਂ ਕਰਵਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ। ਕਰਮਚਾਰੀ ਸੰਘ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਵੱਖ-ਵੱਖ ਕਰਮਚਾਰੀ ਸੰਗਠਨਾਂ ਵੱਲੋਂ ਚੋਣ ਪ੍ਰਚਾਰ ਸ਼ੂਰੁ ਕਰ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਕਰਮਚਾਰੀ ਸੰਘ ਤੇ ਬਾਗੜੀਆਂ ਗਰੁੱਪ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਦਾ ਆ ਰਿਹਾ ਹੈ । ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਰਾਜਿੰਦਰ ਸਿੰਘ ਬਾਗੜੀਆਂ ਅਤੇ ਸਮੂਹ ਟੀਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਂ ਰਿਹਾ ਹੈ । ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਕਰਮਚਾਰੀਆਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਮਾਨਦਾਰੀ ਨਾਲ ਮੋਜੂਦਾ ਸੰਘ ਨੇ ਗੈਰ ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਵਾਇਆ ਹੈ, ਉਸੇ ਤਰ੍ਹਾਂ ਭਵਿੱਖ ਵਿੱਚ ਕਰਮਚਾਰੀਆਂ ਵਲੋਂ ਬਾਗੜੀਆਂ ਗਰੁੱਪ ਨੂੰ ਜਿੱਤਾ ਕੇ ਭੇਜਿਆ ਜਾਂਦਾ ਹੈ ਤਾਂ ਕਰਮਚਾਰੀ ਦੇ ਰਹਿੰਦੇ ਕੰਮਾਂ ਲਈ ਟੀਮ ਆਪਣਾ ਪੂਰਾ ਫਰਜ਼ ਨਿਭਾਵੇਗੀ । ਗੈਰ-ਅਧਿਆਪਨ ਕਰਮਚਾਰੀਆਂ ਦੀਆਂ ਤਰੱਕੀਆਂ, ਬਕਾਏ ਰਾਸ਼ੀ, ਪੇਅ ਸਕੇਲ, ਪ੍ਰੀਖਿਆ ਸ਼ਾਖਾ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਸੰਘ ਵਲੋਂ ਕੰਮ ਕੀਤਾ ਜਾਵੇਗਾ । ਬਾਗੜੀਆਂ ਨੇ ਭਰੋਸਾ ਦਿਵਾਇਆ ਕਿ ਵਾਇਸ ਚਾਂਸਲਰ ਨਿਯੁਕਤ ਹੋਣ ਉਪਰੰਤ ਕਰਮਚਾਰੀਆਂ ਦੀਆਂ ਰੁਕਿਆਂ ਹੋਇਆ ਫਾਇਲਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਅੱਗੇ ਰੱਖਿਆ ਜਾਵੇਗਾ । ਚੋਣ ਪ੍ਰਚਾਰ ਦੌਰਾਨ ਅਮਰਜੀਤ ਕੌਰ, ਪ੍ਰਕਾਸ਼ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਜੋਨੀ, ਤੇਜਿੰਦਰ ਸਿੰਘ, ਨਵਦੀਪ ਸਿੰਘ ਉਂਕਾਰ ਸਿੰਘ, ਪ੍ਰਭਜੋਤ ਸਿੰਘ, ਮੋਹਮੰਦ ਜ਼ਹਿਰ, ਕਰਨੈਲ ਸਿੰਘ, ਗੁਰਪਿਆਰ ਸਿੰਘ, ਸੰਦੀਪ ਸਿੰਘ ਆਦਿ ਵੱਖ ਵੱਖ ਬੁਲਾਰਿਆਂ ਨੇ ਕਰਮਚਾਰੀ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਆਪਣੇ ਵਿਚਾਰ ਪੇਸ਼ ਕੀਤੇ ।