ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੀ ਸੁਲਤਾਨਪੁਰ ਲੋਧੀ `ਚ ਮੈਂਬਰਸਿ਼ਪ ਮੁਹਿੰਮ ਦੀ ਸ਼ੁਰੂਆਤ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੀ ਸੁਲਤਾਨਪੁਰ ਲੋਧੀ `ਚ ਮੈਂਬਰਸਿ਼ਪ ਮੁਹਿੰਮ ਦੀ ਸ਼ੁਰੂਆਤ
ਸੁਲਤਾਨਪੁਰ ਲੋਧੀ : ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ ਪਹੁੰਚ ਕੇ ਵਾਰਿਸ ਪੰਜਾਬ ਦੀ ਜਥੇਬੰਦੀ ਤੋਂ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋ਼ ਮੈਂਬਰ ਪਾਰਲੀਮੈਂਟ ਬਣੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੀ ਜਿ਼ਲਾ ਕਮੇਟੀ ਦਾ ਗਠਨ ਕਰਨ ਦੀ ਸ਼ੁਰੂਆਤਾ ਕਰਨ ਮੌਕੇ ਆਖਿਆ ਕਿ ਉਨ੍ਹਾਂ ਦਾ ਇਕ ਲੱਖ ਮੈਂਬਰ ਬਣਾਉਣ ਦਾ ਟੀਚਾ ਹੈ।
ਇਸ ਮੌਕੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਨੇ ਪ੍ਰੈਸ ਕਾਨਫਰਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਪਣੀ ਰਣਨੀਤੀ ਤੇ ਚਾਨਣਾ ਪਾਇਆ ਤੇ ਨਾਲ ਹੀ ਉਹਨਾਂ ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਤੇ ਕਿਹਾ ਕਿ ਉਹਨਾਂ ਨੂੰ ਬਹੁਤ ਪਹਿਲੇ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ । ਇਸ ਤੋਂ ਇਲਾਵਾ ਉਹਨਾਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੇ ਚੱਲ ਰਹੀ ਖਿੱਚੋਤਾਨ ਨੂੰ ਲੈ ਕੇ ਵੀ ਬਿਆਨ ਦਿੱਤਾ ਗਿਆ । ਭਾਈ ਤਰਸੇਮ ਸਿੰਘ ਨੇ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਨੌਜਵਾਨਾਂ ਨੂੰ ਹੱਥਕੜੀਆਂ ਵਿਚ ਜਕੜ ਕੇ ਦੇਸ਼ ਵਾਪਸ ਭੇਜੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕਾਂ ਨੂੰ ਆਪਣੀ ਜਾਨ ਜੋਖਮ ਚ ਪਾ ਕੇ ਵਿਦੇਸ਼ਾਂ ਵਾਲਾ ਰੁੱਖ ਕਰਨਾ ਪਿਆ। ਜੇਕਰ ਇੱਥੇ ਰੁਜ਼ਗਾਰ ਹੁੰਦਾ ਤਾਂ ਕੋਈ ਵੀ ਕਦੇ ਪ੍ਰਵਾਸ ਵੱਲ ਰੁੱਖ ਨਾ ਕਰਦਾ ।
