Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 11:12 am

+91 90915 01313 , +91 90916 01313

punjabbanni@gmail.com
punjabbani@yahoo.com

ਸੰਗਰੂਰ ਜ਼ਿਲ੍ਹੇ ‘ਚ ਸੀ. ਬੀ. ਐਸ. ਈ. ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ

ਸੰਗਰੂਰ ਜ਼ਿਲ੍ਹੇ ‘ਚ ਸੀ. ਬੀ. ਐਸ. ਈ. ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ

ਸੰਗਰੂਰ ਜ਼ਿਲ੍ਹੇ ‘ਚ ਸੀ. ਬੀ. ਐਸ. ਈ. ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ
ਸੰਗਰੂਰ, 17 ਫਰਵਰੀ : ​​ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਸੰਦੀਪ ਰਿਸ਼ੀ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 (ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ‘ਚ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ 15.02.2025 ਤੋਂ 04.04.2025 ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ ਤਾਂ ਜੋ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ । ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਹੁਕਮ ਸਬੰਧੀ ਚੇਅਰਮੈਨ, ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ ਇੱਕ ਅਰਧ ਸਰਕਾਰੀ ਪੱਤਰ ਲਿਖਿਆ ਸੀ। ਇਸ ਪੱਤਰ ਅਨੁਸਾਰ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵੱਲੋਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਮਿਤੀ 15.02.2025 ਤੋਂ ਮਿਤੀ 04.04.2025 ਤੱਕ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਅਣਜਾਣ ਵਿਅਕਤੀਆਂ ਵੱਲੋਂ ਪ੍ਰੀਖਿਆ ਵਿੱਚ ਵਿਘਨ ਪਾਉਣ ਤੋਂ ਰੋਕਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਦਫਾ 144 ਲਗਾਏ ਜਾਣ ਸਬੰਧੀ ਲਿਖਿਆ ਗਿਆ ਹੈ । ​​ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਇਸ ਹੁਕਮ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ ਅਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕਰਨਗੇ ।

Advertisement
Advertisement
Advertisement
Advertisement
Scroll to Top