ਭਾਜਪਾ ਕੋਲ ਦਿੱਲੀ ਦੇ ਮੁੱਖ ਮੰਤਰੀ ਦਾ ਕੋਈ ਚੇਹਰਾ ਨਹੀਂ : ਆਤਿਸ਼ੀ
ਦੁਆਰਾ: Punjab Bani ਪ੍ਰਕਾਸ਼ਿਤ :Monday, 17 February, 2025, 04:13 PM

ਭਾਜਪਾ ਕੋਲ ਦਿੱਲੀ ਦੇ ਮੁੱਖ ਮੰਤਰੀ ਦਾ ਕੋਈ ਚੇਹਰਾ ਨਹੀਂ : ਆਤਿਸ਼ੀ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਤੇ ਕੌਮੀ ਰਾਜਧਾਨੀ ਵਿਚ ਸ਼ਾਸਨ ਲਈ ਇਕ ਦੂਰਅੰਦੇਸ਼ੀ ਨੇਤਾ ਦੀ ਘਾਟ ਦਾ ਦੋਸ਼ ਲਗਾਉ਼ਦਿਆਂ ਆਮ ਆਦਮੀ ਪਾਰਟੀ (ਆਪ) ਦੀ ਨੇਤਾ ਅਤੇ ਦਿੱਲੀ ਦੀ ਕਾਰਜਕਾਰੀ ਮੁੱਖ ਮੰਤਰੀ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਦੇ ਐਲਾਨ ’ਚ ਦੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਮੁੜ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਕੋਲ ਸਰਕਾਰ ਚਲਾਉਣ ਲਈ ‘ਕੋਈ ਚਿਹਰਾ’ ਨਹੀਂ ਹੈ । ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਦੇ ਐਲਾਨ ਨੂੰ ਦਸ ਦਿਨ ਹੋ ਚੁੱਕੇ ਹਨ ਤੇ ਲੋਕਾਂ ਨੂੰ ਲੱਗਿਆ ਸੀ ਕਿ ਭਾਜਪਾ ਨੌਂ ਫਰਵਰੀ ਨੂੰ ਆਪਣੇ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਐਲਾਨ ਕਰੇਗੀ ਅਤੇ ਤੁਰੰਤ ਵਿਕਾਸ ਕਾਰਜ ਸ਼ੁਰੂ ਕਰ ਦੇਵੇਗੀ ਪਰ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਕੋਲ ਦਿੱਲੀ ’ਚ ਸ਼ਾਸਨ ਲਈ ਕੋਈ ਚਿਹਰਾ ਨਹੀਂ ਹੈ ।
