Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ
ਮਿੱਥੇ ਸਮੇਂ ‘ ਚ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿੱਤੀ ਹਦਾਇਤ
ਪਟਿਆਲਾ 17 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪਟਿਆਲਾ ਜ਼ਿਲ੍ਹੇ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਰਹਿਤ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ ਉਸੇ ਤਰਜ ‘ਤੇ ਜ਼ਿਲ੍ਹਾ ਅਧਿਕਾਰੀ ਵੀ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾਵੇ ਅਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ । ਇਸ ਤੋਂ ਇਲਾਵਾ ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਫ ਸੁਥਰੀ ਤੇ ਬਿਹਤਰ ਸੜਕਾਂ ਪ੍ਰਦਾਨ ਕਰਨ , ਲੋਕਾਂ ਦੇ ਕੰਮ ਮਿੱਥੇ ਸਮੇਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਅਤੇ ਬਿਨਾਂ ਰਿਸ਼ਵਤ ਤੋਂ ਕਰਨ ਅਤੇ ਲੋਕਾਂ ਦਾ ਹਰੇਕ ਕੰਮ ਜਿਵੇਂ ਪੈਨਸ਼ਨ , ਸਰਟੀਫਿਕੇਟ ਆਦਿ ਕੋਈ ਵੀ ਦਫਤਰੀ ਕੰਮ ਪਿਆਰ ਨਾਲ ਕਰਨ ਦੀ ਹਦਾਇਤ ਵੀ ਦਿੱਤੀ । ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ ਵੱਡੀ ਨਦੀ ਅਤੇ ਛੋਟੀ ਨਦੀ ਦੇ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਸਿਹਤ ਮੰਤਰੀ ਨੇ ਟਰੈਫਿਕ ਦੀ ਸਮੀਖਿਆ ਕਰਦਿਆਂ ਬਜਾਰਾਂ ਵਿੱਚ ਪਾਰਕਿੰਗ ਨੂੰ ਯੋਜਨਾਬੱਧ ਤਰੀਕੇ ਨਾਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ । ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਡਾ: ਬਲਬੀਰ ਸਿੰਘ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ-ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ । ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜੁੰਮੇਵਾਰ ਹੋਵੇਗਾ । ਇਸ ਮੌਕੇ ਐਸ. ਐਸ. ਪੀ. ਨਾਨਕ ਸਿੰਘ, ਏ. ਡੀ. ਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਏ. ਡੀ. ਸੀ. (ਜ) ਇਸ਼ਾ ਸਿੰਗਲ, ਏ.ਡੀ.ਸੀ(ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਪੀ. ਡੀ. ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪ ਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ, ਸਮੂਹ ਐਸ. ਡੀ. ਐਮਜ਼ ਅਤੇ ਸਮੂਹ ਬੀ. ਡੀ. ਪੀ. ਓਜ਼. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top