Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 2:18 pm

+91 90915 01313 , +91 90916 01313

punjabbanni@gmail.com
punjabbani@yahoo.com

ਧੂਰੀ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਸ਼ਿਆਂ ਵਿਰੁੱਧ ਫਲੈਗ ਮਾਰਚ

ਧੂਰੀ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਸ਼ਿਆਂ ਵਿਰੁੱਧ ਫਲੈਗ ਮਾਰਚ

ਧੂਰੀ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਸ਼ਿਆਂ ਵਿਰੁੱਧ ਫਲੈਗ ਮਾਰਚ
ਐਸ. ਪੀ. ਦੀ ਅਗਵਾਈ ਹੇਠ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਚੈਕਿੰਗ, ਇੱਕ ਮਹਿਲਾ ਕੋਲੋਂ ਮਿਲਿਆ ਨਸ਼ੀਲਾ ਪਦਾਰਥ, ਕੇਸ ਦਰਜ
ਪੁਲਿਸ ਗਸ਼ਤ ਵਧਾਈ, ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹਾਂ : ਮਨਦੀਪ ਸਿੰਘ
ਧੂਰੀ/ਸੰਗਰੂਰ, 17 ਫਰਵਰੀ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਪੀ. ਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਧੂਰੀ ਸ਼ਹਿਰ ਵਿਖੇ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੀ ਅਗਵਾਈ ਕਰਦਿਆਂ ਐਸ. ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਮਕਸਦ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਨਸ਼ੇ ਦੇ ਸਮੱਗਲਰਾਂ ਤੇ ਸ਼ਰਾਰਤੀ ਅਨਸਰਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸੰਗਰੂਰ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਆਮ ਲੋਕਾਂ ਨੂੰ ਹੀ ਵੱਧ ਚੜ ਕੇ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ । ਇਸ ਦੌਰਾਨ ਪੁਲਿਸ ਵੱਲੋਂ ਸਰਚ ਅਭਿਆਨ ਵੀ ਚਲਾਇਆ ਗਿਆ ਅਤੇ ਵੱਖ-ਵੱਖ ਥਾਈ ਚੈਕਿੰਗ ਕੀਤੀ ਗਈ । ਐਸ. ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਚੈਕਿੰਗ ਅਭਿਆਨ ਲਗਾਤਾਰ ਜਾਰੀ ਰੱਖਿਆ ਜਾਵੇਗਾ । ਉਹਨਾਂ ਨੇ ਦੱਸਿਆ ਹੈ ਕਿ ਇਸ ਸਬੰਧੀ ਮੁੱਢਲੀ ਪੜਤਾਲ ਦੌਰਾਨ ਕੁਝ ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਜਾਂਚ ਮਗਰੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਸਰਚ ਅਭਿਆਨ ਦੌਰਾਨ ਇਕ ਮਹਿਲਾ ਕੋਲੋਂ ਨਸ਼ੀਲਾ ਪਦਾਰਥ ਮਿਲਿਆ ਹੈ ਜਿਸ ਵਿਰੁੱਧ ਐਫ. ਆਈ. ਆਰ. ਨੰਬਰ 23/17-2-2025 ਅੰਡਰ ਸੈਕਸ਼ਨ 21 ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top