Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਦੁਆਰਾ: News ਪ੍ਰਕਾਸ਼ਿਤ :Monday, 17 July, 2023, 07:51 PM

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਚੰਡੀਗੜ੍ਹ, 17 ਜੁਲਾਈ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਾਲ-ਨਾਲ ਬੇਸ਼ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਇਸ ਕੁਦਰਤੀ ਆਫ਼ਤ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਮਦਦਗਾਰ ਸਾਬਤ ਹੋਵੇਗਾ।

ਖੇਤੀਬਾੜੀ ਮੰਤਰੀ ਨੇ ਸਕੱਤਰ ਆਮ ਰਾਜ ਪ੍ਰਬੰਧ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਲਈ ਉਨ੍ਹਾਂ ਦੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।