Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਮੁਕਤਸਰ ਦੇ ਸਸਪੈਂਡ ਡਿਪਟੀ ਕਮਿਸ਼ਨਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਮੁਕਤਸਰ ਦੇ ਸਸਪੈਂਡ ਡਿਪਟੀ ਕਮਿਸ਼ਨਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਮੁਕਤਸਰ ਦੇ ਸਸਪੈਂਡ ਡਿਪਟੀ ਕਮਿਸ਼ਨਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ
ਚੰਡੀਗੜ੍ਹ : ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ । ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਨੁਸਾਰ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਸਾਰੇ ਅਧਿਕਾਰੀਆਂ ਨੂੰ ਵਿਸਤਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਸਨ । ਇਨ੍ਹਾਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਜਵਾਬਦੇਹ ਤੇ ਕਾਰਜ ਕੁਸ਼ਲ ਬਣਾਉਣ ਲਈ ਹਰੇਕ ਡਿਪਟੀ ਕਮਿਸ਼ਨਰ, ਐਸ. ਐਸ. ਪੀ., ਐਸ. ਡੀ. ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐਸ. ਪੀ., ਡੀ. ਐਸ. ਪੀ., ਐਸ. ਐਚ. ਓ. ਅਤੇ ਹੋਰ ਫੀਲਡ ਅਧਿਕਾਰੀਆਂ/ਮੁਲਾਜ਼ਮਾਂ ਬਾਰੇ ਨਾ ਸਿਰਫ਼ ਆਮ ਲੋਕਾਂ ਤੋਂ, ਸਗੋਂ ਚੁਣੇ ਹੋਏ ਨੁਮਾਇੰਦਿਆਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਤੋਂ ਫੀਡਬੈਕ ਵੀ ਲਿਆ ਜਾਵੇਗਾ। ਇਹ ਆਦੇਸ਼ ਵੀ ਦਿੱਤੇ ਗਏ ਸਨ ਕਿ ਫੀਡਬੈਕ ਮੁਤਾਬਕ ਅਫਸਰਾਂ ਲਈ ਆਪਣੇ-ਆਪ ਇਨਾਮ ਅਤੇ ਸਜ਼ਾਵਾਂ ਤੈਅ ਹੋਣਗੀਆਂ ।

ਇਸੇ ਤਰ੍ਹਾਂ ਲੋਕਾਂ ਦੇ ਫੀਡਬੈਕ ਦੇ ਆਧਾਰ ‘ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੂਬਾ ਸਰਕਾਰ ਨੂੰ ਡਿਪਟੀ ਕਮਿਸ਼ਨਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਗੰਭੀਰ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਅਧਿਕਾਰੀ ਖ਼ਿਲਾਫ਼ ਡੂੰਘਾਈ ਨਾਲ ਜਾਂਚ ਕੀਤੀ ਗਈ। ਮੁੱਢਲੀ ਜਾਂਚ ਦੇ ਆਧਾਰ ‘ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ । ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦਾ ਹੁਕਮ ਦੇ ਦਿੱਤਾ ਗਿਆ ਹੈ। ਇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭ੍ਰਿਸ਼ਟ ਅਮਲ, ਜਨਤਕ ਵਿਸ਼ਵਾਸ ਨੂੰ ਕਮਜ਼ੋਰ ਕਰਦੇ ਹਨ ਤੇ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਖੋਰਾ ਲਾਉਂਦੇ ਹਨ ਅਤੇ ਰਾਸ਼ਟਰੀ ਵਿਕਾਸ ਵਿੱਚ ਰੁਕਾਵਟ ਪਾਉਂਦੇ ਹਨ, ਇਸ ਲਈ ਇਸ ਖ਼ਤਰੇ ਨਾਲ ਸਿੱਝਣ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top