Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ 'ਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ

ਪੰਜਾਬ 'ਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ

ਪੰਜਾਬ ‘ਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ
– ਗ੍ਰੀਨ ਸਟੈਂਪ ਪੇਪਰ ਨਾਲ ਪੰਜਾਬ ਦੇ ਸਨਅਤੀ ਖੇਤਰ ਦੀ ਦਸ਼ਾ ਤੇ ਦਿਸ਼ਾ ਬਦਲੀ
ਚੰਡੀਗੜ੍ਹ, 17 ਫਰਵਰੀ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ, ਇਹ ਇੱਕ ਆਨ ਲਾਈਨ ਪ੍ਰਕਿਰਿਆ ਹੈ, ਜਿਸ ਨਾਲ ਜ਼ਿਆਦਾ ਪਾਰਦਰਸ਼ਤਾ ਆਈ ਹੈ ਅਤੇ ਜ਼ਮੀਨ ਪ੍ਰਾਪਤੀ ਲਈ ਧੋਖੇਬਾਜ਼ੀ ਦੀ ਗੁੰਜਾਇਸ਼ ਖਤਮ ਹੋਈ ਹੈ । ਜ਼ਮੀਨ ਪ੍ਰਾਪਤੀ ਲਈ ਜ਼ਰੂਰੀ ਪ੍ਰਵਾਨਗੀਆਂ ਮਿਲਣ ਤੋਂ ਬਾਅਦ ਗ੍ਰੀਨ ਸਟੈਂਪ ਪੇਪਰ ਜਾਰੀ ਹੁੰਦਾ ਹੈ, ਜਿਸ ਰਾਹੀਂ ਉਦਯੋਗ ਰਜਿਸਟਰਡ ਸੇਲ ਡੀਡ ਕਰਨ ਯੋਗ ਹੋ ਜਾਂਦੇ ਹਨ ।

ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ, ਕਰੀਬ 3 ਸਾਲਾਂ ਦੌਰਾਨ 94,203 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ । ਇਸ ਸਦਕਾ 4 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ । ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਸਨਅਤੀ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੇ ਸਮਰਪਣ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ ।

ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਦੀ ਇਸ ਪਹਿਲ ਕਦਮੀ ਨਾਲ ਉਦਯੋਗਪਤੀਆਂ ਲਈ ਕਾਨੂੰਨੀ ਦਸਤਾਵੇਜਾਂ ਦੀ ਪ੍ਰੋਸੈਸਿੰਗ ਤੇਜ਼ ਹੋਈ ਹੈ। ਸਭ ਤੋਂ ਅਹਿਮ ਸਾਰਾ ਕੁਝ ਆਨ ਲਾਈਨ ਹੋਣ ਸਦਕਾ ਲੋਕਾਂ ਦੇ ਕੰਮ ਆਸਾਨੀ ਨਾਲ ਤੇ ਜਵਾਬਦੇਹੀ ਨਾਲ ਹੋ ਜਾਂਦੇ ਹਨ । ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਨਾਲ ਉਦਯੋਗਾਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਤੇਜ਼ੀ ਨਾਲ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਂਦਾ ਹੈ। 6 ਵਿਭਾਗਾਂ ਵੱਲੋਂ ਨਿਰਧਾਰਤ ਸਮਾਂ-ਸੀਮਾਵਾਂ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਪੂਰਵ-ਮਨਜ਼ੂਰੀਆਂ ਦਿੱਤੀਆਂ ਜਾਂਦੀਆਂ ਹਨ । ਇਹ ਵਿਭਾਗ ਹਨ- ਮਾਲ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ ਤੇ ਜੰਗਲੀ ਜੀਵ, ਕਿਰਤ ਅਤੇ ਫੈਕਟਰੀਆਂ ।

Advertisement
Advertisement
Advertisement
Advertisement
Scroll to Top