Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 3:13 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ -ਜੰਗੀ ਸਾਜੋ ਸਮਾਨ ਪਟਿਆਲਵੀਆਂ ਲਈ ਰਿਹਾ ਖਿੱਚ ਦਾ ਕੇਂਦਰ

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ -ਜੰਗੀ ਸਾਜੋ ਸਮਾਨ ਪਟਿਆਲਵੀਆਂ ਲਈ ਰਿਹਾ ਖਿੱਚ ਦਾ ਕੇਂਦਰ

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ
-ਜੰਗੀ ਸਾਜੋ ਸਮਾਨ ਪਟਿਆਲਵੀਆਂ ਲਈ ਰਿਹਾ ਖਿੱਚ ਦਾ ਕੇਂਦਰ
ਪਟਿਆਲਾ, 16 ਫਰਵਰੀ : ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ। ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ ਵੀ ਦਿਲਚਸਪੀ ਦਿਖਾਈ । ਇਸ ਤੋਂ ਇਲਾਵਾ ਘੋੜ ਸਵਾਰੀ ਦੇ ਕਰਤੱਬ ਤੇ ਗੱਤਕੇ ਨੇ ਹਾਜ਼ਰੀਨ ਵਿੱਚ ਨਵਾਂ ਜੋਸ਼ ਭਰਿਆ ।
ਆਰਮੀ ਵੱਲੋਂ ਪ੍ਰਦਰਸ਼ਿਤ ਕੀਤੇ ਟੀ-72 ਟੈਂਕ, ਫੁੱਲ ਵੀੜਥ ਮਾਈਨ ਪਲੱਗ, ਟੀ.ਕੇ. ਟੀ-90, ਬੀ. ਐਮ. ਪੀ. 2, 84 ਐਮ.ਐਮ. ਰਾਕਟ ਲਾਚਰ, 5.56 ਐਮ.ਐਮ. ਇਨਸਾਸ ਐਲ. ਐਮ. ਜੀ., ਰਾਈਫਲ, 130 ਐਮ. ਐਮ. ਗੰਨ ਐਮ-46, 30 ਐਮ. ਐਮ. ਕੈਨਨ ਡਰਿੱਲ ਆਰ. ਡੀ. ਐਸ. ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ ।
ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਦਾ ਇਹ ਅਨੁਭਵ ਉਨ੍ਹਾਂ ਦੇ ਜੀਵਨ ਵਿੱਚ ਸਦੀਵੀਂ ਯਾਦ ਬਣਕੇ ਰਹੇਗਾ, ਕਿਉਂਕਿ ਉਨ੍ਹਾਂ ਕਦੇ ਸੋਚਿਆਂ ਨਹੀਂ ਸੀ ਕਿ ਆਰਮੀ ਟੈਂਕਾਂ ਸਮੇਤ ਹੋਰ ਸਾਜੋ ਸਾਮਾਨ ਨੂੰ ਕਦੇ ਨੇੜੇ ਤੋਂ ਦੇਖਣ ਦਾ ਮੌਕਾ ਮਿਲੇਗਾ। ਵਿਦਿਆਰਥੀਆਂ ਨੇ ਕਿਹਾ ਕਿ ਫ਼ੌਜ ਦੇ ਅਧਿਕਾਰੀਆਂ ਪਾਸੋਂ ਜੰਗ ਦੀਆਂ ਗਾਥਾਵਾਂ ਸੁਣ ਕੇ ਦੇਸ਼ ਦੀ ਰਾਖੀ ਕਰਨ ਵਾਲੇ ਸੈਨਿਕਾਂ ਪ੍ਰਤੀ ਉਨ੍ਹਾਂ ਦੇ ਮਨ ਅੰਦਰ ਹੋਰ ਸਤਿਕਾਰ ਪੈਦਾ ਹੋਇਆ ਹੈ । ਇਸ ਮੌਕੇ ਨਾਇਬ ਸੂਬੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਲਗਾਏ ਗਏ ਜੰਗੀ ਸਾਜੋ ਸਾਮਾਨ ਨੂੰ ਦੇਖਣ ਅਤੇ ਇਸ ਨੂੰ ਅਨੁਭਵ ਕਰਨ ਲਈ ਪਟਿਆਲਾ ਵਾਸੀਆਂ ਵਿੱਚ ਕਾਫ਼ੀ ਉਤਸ਼ਾਹ ਦੇਣ ਨੂੰ ਮਿਲਿਆ ।

Advertisement
Advertisement
Advertisement
Advertisement
Scroll to Top