Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:56 pm

+91 90915 01313 , +91 90916 01313

punjabbanni@gmail.com
punjabbani@yahoo.com

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ
ਚੰਡੀਗੜ੍ਹ, 17 ਫਰਵਰੀ : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ । ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ। ਇਸ ਪੋਰਟਲ ਰਾਹੀਂ ਗਰੀਬ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ । ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ । ਆਨਲਾਈਨ ਪੋਰਟਲ ਸ਼ੁਰੂ ਕਰਨ ਨਾਲ ਇਸ ਸਕੀਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਆਈ ਹੈ ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਫਾਰਮ ਭਰਿਆ ਜਾਂਦਾ ਹੈ । ਇਸ ਪ੍ਰਕਿਰਿਆ ਨੂੰ ਹੋਰ ਵੀ ਸੁਖਾਲਾ ਬਣਾਉਣ ਲਈ ਇੱਕ ਯੂਜ਼ਰ-ਫ੍ਰੈਂਡਲੀ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਲਾਭਪਾਤਰੀ ਬਿਨਾਂ ਕਿਸੇ ਦਿੱਕਤ ਦੇ ਆਪਣੇ ਦਸਤਾਵੇਜ਼ ਅਪਲੋਡ ਕਰਵਾ ਸਕਦੇ ਹਨ । ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਂਦਾ ਹੈ । ਇਸ ਨਾਲ ਸਬੰਧਤ ਵਰਗਾਂ ਨਾਲ ਸੰਚਾਰ ਕਰਨਾ ਵੀ ਸੁਖਾਲਾ ਬਣਾਇਆ ਗਿਆ ਹੈ। ਐਪਲੀਕੇਸ਼ਨ ਮੈਨੇਜਰ ਰਾਹੀਂ ਫਾਰਮ ਭਰਨ ਜਾਂ ਇਤਰਾਜ਼ਾਂ ਨੂੰ ਦੂਰ ਕਰਨ ਲਈ ਸਿੱਧੇ ਈਮੇਲ ਜਾਂ ਵਿਅਕਤੀਗਤ ਕਾਲ ਰਾਹੀਂ ਬਿਨੈਕਾਰ ਨਾਲ ਸੰਪਰਕ ਕੀਤਾ ਜਾਂਦਾ ਹੈ ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਗਰੀਬਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਮਰਪਿਤ ਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪੋਰਟਲ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਯੋਗ ਵਿਅਕਤੀ ਤੱਕ ਇਹ ਸਹੂਲਤਾਂ ਪਹੁੰਚਾਈਆਂ ਜਾਣ । ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ । ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ ।

Advertisement
Advertisement
Advertisement
Advertisement
Scroll to Top