Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 1:29 pm

+91 90915 01313 , +91 90916 01313

punjabbanni@gmail.com
punjabbani@yahoo.com

‘ਦੁੱਧ-ਇਕ ਸੰਪੂਰਨ ਖੁਰਾਕ’ ਵਿਸ਼ੇ ਸਬੰਧੀ ਲਗਾਇਆ ਸੈਮੀਨਾਰ

‘ਦੁੱਧ-ਇਕ ਸੰਪੂਰਨ ਖੁਰਾਕ’ ਵਿਸ਼ੇ ਸਬੰਧੀ ਲਗਾਇਆ ਸੈਮੀਨਾਰ

‘ਦੁੱਧ-ਇਕ ਸੰਪੂਰਨ ਖੁਰਾਕ’ ਵਿਸ਼ੇ ਸਬੰਧੀ ਲਗਾਇਆ ਸੈਮੀਨਾਰ
ਸੰਗਰੂਰ, 18 ਫਰਵਰੀ : ​ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਮਦਨ ਸਿੰਘ ਕਪੂਰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਵਿਖੇ ਬੱਚਿਆਂ ਨੂੰ ਦੁੱਧ ਦੀ ਗੁਣਵੱਤਾ ਅਤੇ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਲਗਾਇਆ ਗਿਆ । ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਲਗਾਏ ਇਸ ਸੈਮੀਨਾਰ ਵਿੱਚ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਸੰਗਰੂਰ ਚਰਨਜੀਤ ਸਿੰਘ ਨੇ ਬੱਚਿਆਂ ਨੂੰ ਦੁੱਧ ਦੀ ਮਹੱਤਤਾ ਅਤੇ ਦੁੱਧ ਦੀ ਗੁਣਵੱਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ । ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬੱਚਿਆਂ ਨੂੰ ਕੋਲਡ ਡ੍ਰਿੰਕ, ਜੰਕ ਫੂਡਜ਼ ਆਦਿ ਲੈਣ ਦੀ ਬਜਾਏ ਦੁੱਧ ਅਤੇ ਦੁੱਧ ਦੇ ਬਣੇ ਪਦਾਰਥ ਲੈਣ ਬਾਰੇ ਪ੍ਰੇਰਿਤ ਕੀਤਾ ਗਿਆ ਤਾਂ ਜੋ ਦੁੱਧ ਵਿਚ ਮੌਜੂਦ ਜ਼ਰੂਰੀ ਤੱਤ ਬੱਚਿਆਂ ਨੂੰ ਮਿਲ ਸਕਣ । ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਦਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਦੁੱਧ ਵਿਚ ਮੋਜੂਦ ਪ੍ਰੋਟੀਨ,ਕੈਲਸ਼ੀਅਮ, ਲੈਕਟਜ਼, ਫੈਟ, ਮਿਨਰਲ ਵਿਟਾਮਿਨ ਆਦਿ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਵੱਖ-ਵੱਖ ਦੁੱਧ ਪਦਾਰਥਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ । ਡੇਅਰੀ ਫੀਲਡ ਸਹਾਇਕ ਚਰਨਜੀਤ ਧੀਰ ਨੇ ਵਿਭਾਗ ਵੱਲੋ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ । ​ਸਕੂਲਾਂ ਦੇ ਸਟਾਫ ਵਲੋਂ ਇਸ ਸੈਮੀਨਾਰ ਵਿੱਚ ਬਹੁਤ ਸਹਿਯੋਗ ਦਿੱਤਾ ਗਿਆ ਅਤੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸੈਮੀਨਾਰ ਬੱਚਿਆਂ ਲਈ ਬਹੁਤ ਹੀ ਲਾਹੇਵੰਦ ਅਤੇ ਲਾਭਦਾਇਕ ਸਾਬਿਤ ਹੋਣਗੇ ਕਿਉਂਕਿ ਜਿੱਥੇ ਬੱਚਿਆਂ ਦੇ ਗਿਆਨ ਵਿੱਚ ਵਾਧਾ ਹੋਵੇਗਾ ਉੱਥੇ ਬੱਚਿਆਂ ਵਿੱਚ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਵਰਤੋਂ ਕਰਨ ਲਈ ਪ੍ਰੇਰਨਾ ਮਿਲੇਗੀ ।

Advertisement
Advertisement
Advertisement
Advertisement
Scroll to Top