ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿਚ ਪਟੀਸ਼ਨ ਕੀਤੀ ਦਾਇਰ

ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿਚ ਪਟੀਸ਼ਨ ਕੀਤੀ ਦਾਇਰ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਡਿਬਰੂਗੜ੍ਹ ਜੇਲ ਵਿਚ ਬੰਦ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਨੇ ਪਟੀਸ਼ਨ ਦਾਇਰ ਕੀਤੀ ਹੈ ਕਿ ਉਸਨੂੰ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵਲੋ਼ ਉਕਤ ਪਟੀਸ਼ਨ ਦਾਇਰ ਕਰਕੇ ਜੋ ਮੰਗ ਕੀਤੀ ਗਈ ਹੈ ਦਾ ਮੁੱਖ ਕਾਰਨ ਹੈ ਕਿ ਜੇਕਰ ਅੰਮ੍ਰਿਤਪਾਲ ਲੋਕ ਸਭਾ ਦੀ ਕਾਰਵਾਈ ਵਿਚ 60 ਦਿਨਾਂ ਤੱਕ ਕਾਰਵਾਈ ਤੋਂ ਗੈਰ ਹਾਜ਼ਰ ਰਹਿੰਦੇ ਹਨ ਤਾਂ ਉਨ੍ਹਾਂ ਦੀ ਮੈਂਬਰਸਿ਼ਪ ਰੱਦ ਕੀਤੀ ਜਾ ਸਕਦੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਉਪਰੋਕਤ ਮੁਤਾਬਕ 46 ਦਿਨਾਂ ਤੋ਼ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਨਹੀਂ ਲਿਆ ਜਾ ਸਕਿਆ ਹੈ । ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਉਕਤ ਦਾਇਰ ਪਟੀਸ਼ਨ ਤੇ ਹੁਣ ਸੁਣਵਾਈ ਕਦੋਂ ਹੋਵੇਗੀ ਤੇ ਇਸ ਸਬੰਧੀ ਫ਼ੈਸਲਾ ਕੀ ਆਉਣ ਵਾਲੇ ਦਿਨਾਂ ਵਿਚ ਲਿਆ ਜਾਵੇਗਾ ਸਬੰਧੀ ਕੁੱਝ ਵੀ ਸਪੱਸ਼ਟ ਨਹੀਂ ਹੈ ।
