Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:27 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ

ਪੰਜਾਬੀ ਯੂਨੀਵਰਸਿਟੀ ਵਿਖੇ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ

ਪੰਜਾਬੀ ਯੂਨੀਵਰਸਿਟੀ ਵਿਖੇ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ
ਪਟਿਆਲਾ, 18 ਫਰਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫਤਰ ਵੱਲੋਂ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਸਹਿਯੋਗ ਨਾਲ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ। ਵਿਦਿਆਰਥੀਆਂ ਦੀ ਭਰਵੀਂ ਸ਼ਮੂਲੀਅਤ ਵਾਲੀ ਇਸ ਰੈਲੀ ਨੂੰ ਡੀਨ ਵਿਦਿਆਰਥੀ ਭਲਾਈ ਦੇ ਦਫਤਰ ਤੋਂ ਡੀਨ ਅਕਾਦਮਿਕ ਮਾਮਲੇ ਪ੍ਰੋ ਨਰਿੰਦਰ ਕੌਰ ਮੁਲਤਾਨੀ ਅਤੇ ਹੋਰ ਅਧਿਕਾਰੀਆਂ ਨੇ ਰਵਾਨਾ ਕੀਤਾ।
ਇਸ ਰੈਲੀ ਵਿੱਚ ਸ਼ਾਮਿਲ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਚੱਕਰ ਕੱਢਿਆ ਅਤੇ ਵਾਤਾਵਰਣ ਚੇਤਨਾ ਸਬੰਧੀ ਨਾਅਰੇ ਲਗਾਏ । ਇਸ ਰੈਲੀ ਦਾ ਮਹੱਤਵ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਬਿਜਲੀ ਪਾਣੀ ਬੱਚਤ ਕਰਨ, ਆਪਣੇ ਚੁਗਿਰਦੇ ਨੂੰ ਸਾਫ ਰੱਖਣ ਆਦਿ ਵਿਸ਼ਿਆਂ ਬਾਰੇ ਜਾਗਰਿਤ ਕਰਨਾ ਸੀ । ਰੈਲੀ ਵਿੱਚ ਸ਼ਾਮਿਲ ਹੋਏ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਵਿੱਚ ਪੋਸਟਰ ਫੜੇ ਹੋਏ ਸਨ ਜਿਨ੍ਹਾਂ ਉੱਪਰ ਵਾਤਾਵਰਣ ਜਾਗਰੂਕਤਾ ਵਾਲੇ ਨਾਅਰੇ ਲਿਖੇ ਹੋਏ ਸਨ। ਰੈਲੀ ਵਿੱਚ ਸ਼ਾਮਿਲ ਵਿਦਿਆਰਥੀਆਂ ਨੇ ਸੌਂਹ ਚੁੱਕੀ ਕਿ ਉਹ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਦੇ ਕਾਰਜਾਂ ਵਿੱਚ ਸ਼ਾਮਿਲ ਹੋਣਗੇ ਅਤੇ ਆਪਣੇ ਪੱਧਰ ਉੱਤੇ ਪਾਣੀ ਅਤੇ ਬਿਜਲੀ ਦੀ ਬਚਤ ਕਰਨਗੇ ਅਤੇ ਪਲਾਸਟਿਕ ਦੀ ਵਰਤੋਂ ਨਹੀਂ ਕਰਨਗੇ । ਰੈਲੀ ਵਿੱਚ ਡੀਨ ਵਿਦਿਆਰਥੀ ਭਲਾਈ ਡਾ. ਮੋਨਿਕਾ ਚਾਵਲਾ,ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਨੈਨਾ ਸ਼ਰਮਾ, ਪਰੋਵੋਸਟ ਡਾ. ਇੰਦਰਜੀਤ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਰਹੇ ।

Advertisement
Advertisement
Advertisement
Advertisement
Scroll to Top