Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:08 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਫ਼ਰੀਦਕੋਟ ਬੱਸ ਹਾਦਸੇ `ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਫ਼ਰੀਦਕੋਟ ਬੱਸ ਹਾਦਸੇ `ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਫ਼ਰੀਦਕੋਟ ਬੱਸ ਹਾਦਸੇ `ਤੇ ਦੁੱਖ ਪ੍ਰਗਟ
ਚੰਡੀਗੜ੍ਹ : ਪੰਜਾਬ ਦੇ ਜਿ਼ਲਾ ਫ਼ਰੀਦਕੋਟ ਦੇ ਬੱਸ ਹਾਦਸੇ `ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਉਂਦਿਆਂ ਹਾਦਸੇ `ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ ।ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸਵੇਰੇ ਫ਼ਰੀਦਕੋਟ `ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ `ਚ ਜਾ ਡਿੱਗੀ, ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਉਨ੍ਹਾਂ ਟਵੀਟ ਵਿਚ ਦੱਸਿਆ ਕਿ ਉਨ੍ਹਾਂ ਵਲੋਂ ਖੁਦ ਅੱਗੇ ਕਦਮ ਵਧਾਉਂਦਿਆਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਆਖਿਆ ਗਿਆ ਹੈ ਤੇ ਉਹ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ `ਚ ਵੀ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਬਸ ਹਾਦਸੇ `ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ।

Advertisement
Advertisement
Advertisement
Advertisement
Scroll to Top