Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੀਵਰੇਜ ਦੀ ਸਫਾਈ ਲਈ ਅਤਿ-ਆਧੁਨਿਕ ਮਸ਼ੀਨਰੀ ਉਪਲਬਧ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੀਵਰੇਜ ਦੀ ਸਫਾਈ ਲਈ ਅਤਿ-ਆਧੁਨਿਕ ਮਸ਼ੀਨਰੀ ਉਪਲਬਧ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੀਵਰੇਜ ਦੀ ਸਫਾਈ ਲਈ ਅਤਿ-ਆਧੁਨਿਕ ਮਸ਼ੀਨਰੀ ਉਪਲਬਧ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ
ਸੰਗਰੂਰ ਸ਼ਹਿਰ ਵਿੱਚ ਸੀਵਰੇਜ ਤੇ ਮੈਨਹੋਲ ਦੀ ਸਫਾਈ ਲਈ ਛੋਟੀਆਂ ਵੱਡੀਆਂ 67 ਮਸ਼ੀਨਾਂ ਮਿਲੀਆਂ
ਸੰਗਰੂਰ, 24 ਫਰਵਰੀ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਸ਼ਹਿਰ ਸਮੇਤ ਹੋਰ 7 ਜ਼ਿਲਿਆਂ ਦੇ ਸ਼ਹਿਰਾਂ ਵਿੱਚ ਪਹਿਲੇ ਪੜਾਅ ਵਜੋਂ 14.13 ਕਰੋੜ ਰੁਪਏ ਮੁੱਲ ਦੀ ਸੀਵਰੇਜ ਸਫਾਈ ਮਸ਼ੀਨਰੀ ਉਪਲਬਧ ਕਰਵਾ ਕੇ ਲੋਕ ਹਿੱਤ ਵਿੱਚ ਇੱਕ ਹੋਰ ਅਹਿਮ ਉਪਰਾਲਾ ਕੀਤਾ ਗਿਆ ਹੈ । ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾ ਕੇਵਲ ਹਲਕਾ ਸੰਗਰੂਰ ਬਲਕਿ ਸੂਬੇ ਦੇ ਹਰ ਹਲਕੇ ਵਿੱਚ ਵਸਦੇ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸੰਗਰੂਰ ਸ਼ਹਿਰ ਨੂੰ 4 ਗਰੈਬ ਬਕਟ ਮਸ਼ੀਨਾਂ, 13 ਈ ਰਿਕਸ਼ਾ ਮਾਊਂਟਡ ਡੀਸਿਲਟਿੰਗ ਮਸ਼ੀਨਾਂ, 12 ਮਾਊਸ ਜੈਟਰ ਮਸ਼ੀਨਾਂ, 4 ਜੈਟਿੰਗ ਕਮ ਸਕਸ਼ਨ ਮਸ਼ੀਨਾਂ, 17 ਰੋਡਿੰਗ ਸੈੱਟ, 6 ਸੀਵਰ ਇੰਸਪੈਕਸ਼ਨ ਕੈਮਰੇ, 10 ਪੰਪਿੰਗ ਸੈੱਟ ਅਤੇ ਇੱਕ ਸੁਪਰ ਸਕਸ਼ਨ ਮਸ਼ੀਨ ਸੌਂਪੀ ਗਈ ਹੈ ਜਿਸ ਨਾਲ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਅਤੇ ਮੈਨਹੋਲ ਦੀ ਸਫਾਈ ਦੀ ਸਮੱਸਿਆ 100 ਫੀਸਦੀ ਖਤਮ ਹੋ ਜਾਵੇਗੀ । ਉਹਨਾਂ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦਾ ਵੀ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top