Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:20 pm

+91 90915 01313 , +91 90916 01313

punjabbanni@gmail.com
punjabbani@yahoo.com

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

– ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

– 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

– 3828 ਲੋਕ ਅਜੇ ਵੀ 155 ਰਾਹਤ ਕੈਂਪਾਂ ‘ਚ ਰਹਿ ਰਹੇ ਹਨ

– ਹੁਣ ਤੱਕ 38 ਲੋਕਾਂ ਦੀ ਮੌਤ, 15 ਜ਼ਖਮੀ

ਚੰਡੀਗੜ੍ਹ, 18 ਜੁਲਾਈ:

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ।

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ।

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ।

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 8531 ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4000, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।

Advertisement
Advertisement
Advertisement
Advertisement
Scroll to Top