Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 10:21 am

+91 90915 01313 , +91 90916 01313

punjabbanni@gmail.com
punjabbani@yahoo.com

ਆਰਸੇਟੀ ਵਿਖੇ ਟਰੇਨਿੰਗ ਲੈ ਰਹੇ ਸਿੱਖਿਆਰਥੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਇਆ ਰਜਿਸਟਰੇਸ਼ਨ ਕੈਂਪ

ਆਰਸੇਟੀ ਵਿਖੇ ਟਰੇਨਿੰਗ ਲੈ ਰਹੇ ਸਿੱਖਿਆਰਥੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਇਆ ਰਜਿਸਟਰੇਸ਼ਨ ਕੈਂਪ

ਆਰਸੇਟੀ ਵਿਖੇ ਟਰੇਨਿੰਗ ਲੈ ਰਹੇ ਸਿੱਖਿਆਰਥੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਇਆ ਰਜਿਸਟਰੇਸ਼ਨ ਕੈਂਪ
ਪਟਿਆਲਾ, 24 ਫਰਵਰੀ : ਐਸ. ਬੀ. ਆਈ, ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ । ਰੁਜ਼ਗਾਰ ਦਫ਼ਤਰ ਦੇ ਕੌਂਸਲਰ ਡਾ. ਰੂਪਸੀ ਅਤੇ ਉਹਨਾਂ ਦੀ ਟੀਮ ਵੱਲੋਂ ਆਰਸੇਟੀ ਪਟਿਆਲਾ ਵਿਖੇ ਲਗਾਏ ਰਜਿਸਟਰੇਸ਼ਨ ਕੈਂਪ ਦੌਰਾਨ 24 ਬੱਚਿਆਂ ਦੀ ਸਫਲਤਾ ਪੂਰਵਕ ਰਜਿਸਟ੍ਰੇਸ਼ਨ ਕੀਤੀ ਗਈ, ਜਿਸ ਦਾ ਉਦੇਸ਼ ਭਵਿੱਖ ਦੇ ਵਿੱਚ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਲਾਭ ਮਿਲ ਸਕੇ । ਡਾ. ਰੂਪਸੀ ਵੱਲੋਂ ਆਰਸੇਟੀ ਵਿੱਚ ਚੱਲ ਰਹੇ ਬਿਊਟੀ ਪਾਰਲਰ ਅਤੇ ਡਾਇਰੀ ਫਾਰਮਿੰਗ ਕੋਰਸ ਦੇ ਸਿੱਖਿਆਰਥੀਆਂ ਨੂੰ ਮੋਟੀਵੇਸ਼ਨਲ ਲੈਕਚਰ ਵੀ ਦਿੱਤਾ ਗਿਆ । ਇਸ ਮੌਕੇ ਐਸ. ਬੀ. ਆਈ. ਆਰਸੇਟੀ, ਪਟਿਆਲਾ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ ਆਰਸੇਟੀ ਪਟਿਆਲਾ ਵਿੱਚ 60 ਤੋਂ ਵੀ ਵੱਧ ਵੱਖਰੇ ਵੱਖਰੇ ਕੋਰਸਾਂ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ । ਇਸ ਮੌਕੇ (ਆਰਸੇਟੀ) ਪਟਿਆਲਾ ਦੇ ਬਲਜਿੰਦਰ ਸਿੰਘ, ਹਰਦੀਪ ਸਿੰਘ ਰਾਏ, ਅਜੀਤਇੰਦਰ ਸਿੰਘ ਅਤੇ ਜਸਵਿੰਦਰ ਸਿੰਘ ਸ਼ਾਮਲ ਰਹੇ । ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ ਬੱਕਰੀ ਪਾਲਣ, ਕੰਪਿਊਟਰ ਅਕਾਉਂਟਿੰਗ, ਜੂਟ ਦੇ ਪ੍ਰੋਡਕਟਸ ਡੇਅਰੀ ਫਾਰਮਿੰਗ, ਟੇਲਰਿੰਗ, ਬਿਊਟੀ ਪਾਰਲਰ ਆਦਿ ਸਿਖਲਾਈ ਕੋਰਸਾਂ ਲਈ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਦਾ ਨਾਮ ਦਰਜ ਕਰਵਾਉਣਾ ਆਰਸੇਟੀ, ਪਟਿਆਲਾ ਵਿਖੇ ਸ਼ੁਰੂ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਪੇਂਡੂ ਖੇਤਰ ਤੋਂ ਮਹਿਲਾ ਅਤੇ ਹੋਰ ਬੇਰੁਜ਼ਗਾਰ ਲੋੜਵੰਦਾਂ ਦੀ ਵੱਧ ਤੋਂ ਵੱਧ ਕੋਰਸ ਲਈ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਲਈ ਉਮਰ 18 ਤੋ 45 ਸਾਲ ਹੈ ਤੇ ਸਾਰੇ ਕੋਰਸ ਮੁਫ਼ਤ ਹਨ ।

Advertisement
Advertisement
Advertisement
Advertisement
Scroll to Top