ਕਿਸਾਨਾਂ ਦਾ ਜੱਥਾ ਹੁਣ ਹੋਵੇਗਾ 25 ਮਾਰਚ ਨੂੰ ਦਿੱਲੀ ਲਈ ਰਵਾਨਾ : ਪੰਧੇਰ

ਕਿਸਾਨਾਂ ਦਾ ਜੱਥਾ ਹੁਣ ਹੋਵੇਗਾ 25 ਮਾਰਚ ਨੂੰ ਦਿੱਲੀ ਲਈ ਰਵਾਨਾ : ਪੰਧੇਰ
ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪਧੇਰ ਨੇ ਅੰਮ੍ਰਿਤਸਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਅ ਸਪੱਸ਼ਟ ਆਖਿਆ ਕਿ ਕਿਸਾਨਾਂ ਦਾ ਜੋ ਜੱਥਾ ਪਹਿਲਾਂ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਪਰ ਹੁਣ ਇਹ ਜੱਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ, ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਵੱਲੋਂ 12 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਸਾਡੀ ਮੰਗ ਹੈ ਕਿ ਉਸ ਨੂੰ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਹੜਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ ਉਸ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ । ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਵਿਦੇਸ਼ ਤੋਂ ਡਿਪੋਰਟ ਹੋ ਕੇ ਆਏ ਹਨ ਅਤੇ ਇਸ ਪਿੱਛੇ ਜਿਹੜੇ ਵੀ ਏਜਂਟ ਜਿੰਮੇਵਾਰ ਹਨ ਉਹਨਾਂ ਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਉਹਨਾਂ ਖਿਲਾਫ ਕਾਰਵਾਈ ਵੀ ਹੋਣੀ ਚਾਹੀਦੀ ਹੈ । ਉਹਨਾਂ ਨੇ ਕਿਹਾ ਕਿ ਜੋ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਕਬਜ਼ਾ ਕਰ ਰਹੀ ਹੈ ਚਾਹੇ ਉਹ ਬਠਿੰਡਾ ਹੋਵੇ ਚਾਹੇ ਗੁਰਦਾਸਪੁਰ ਜਾਂ ਤਰਨ ਤਾਰਨ ਜਾਂ ਪੰਜਾਬ ਦਾ ਕੋਈ ਵੀ ਖੇਤਰ ਹੋਵੇ ਜੇਕਰ ਕੋਈ ਸਰਕਾਰ ਜ਼ਬਰਦਸਤੀ ਕਿਸਾਨਾਂ ਦੀ ਜਮੀਨ ’ਤੇ ਕਬਜ਼ਾ ਕਰੇਗੀ ਤਾਂ ਅਸੀਂ ਉਸਦਾ ਵਿਰੋਧ ਵੀ ਕਰਾਂਗੇ ।
