Breaking News ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟਤਾਲਿਬਾਨ ਨੇ ਟਰੰਪ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਅਮਰੀਕਾ ਨੂੰ ਉਸਦੇ ਆਪਣੇ ਹਥਿਆਰ ਨਾਲ ਜਵਾਬ ਦੇਣ ਦਾ ਆਖਿਆਦਿੱਲੀ ਵਿੱਚ ਫਿਰ ਭੂਚਾਲ ਦੇ ਝਟਕੇਸੁਰੰਗ ਵਿਚ ਫਸੇ 8 ਵਿਅਕਤੀਆਂ ਦੇ ਬਚਣ ਦੀ ਸੰਭਾਵਨਾ ਬੇਸ਼ਕ ਘੱਟ ਪਰ ਉਨ੍ਹਾਂ ਤੱਕ ਪਹੁੰਚਣ ਦੀ ਹਰ ਸੰਭਵ ਕੋਸਿ਼ਸ਼ ਜਾਰੀ : ਮੰਤਰੀ ਜੁਪੱਲੀ ਕ੍ਰਿਸ਼ਨਾ ਰਾਓਖਨਨ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ ਰਾਜਸਤਾਨ ਤੋਂ ਨਜਾਇਜ਼ ਤਰੀਕੇ ਨਾਲ ਨਾਲ ਪੱਥਰ ਢੋਂਹੰਦੇ ਇੱਕ ਡੰਪਰ ਨੂੰ ਫੜਿਆਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਉਤਰ ਪ੍ਰਦੇਸ਼ ਦੇ ਸੰਭਲ ਵਿੱਚ ਸੁਰੱਖਿਆ ਲਈ ਲਗਾਏ ਜਾਣਗੇ ਵੱਖ ਵੱਖ 127 ਥਾਵਾਂ ’ਤੇ ਸੀ. ਸੀ. ਟੀ. ਵੀ. ਕੈਮਰੇ

ਦੁਆਰਾ: Punjab Bani ਪ੍ਰਕਾਸ਼ਿਤ :Monday, 24 February, 2025, 01:00 PM

ਉਤਰ ਪ੍ਰਦੇਸ਼ ਦੇ ਸੰਭਲ ਵਿੱਚ ਸੁਰੱਖਿਆ ਲਈ ਲਗਾਏ ਜਾਣਗੇ ਵੱਖ ਵੱਖ 127 ਥਾਵਾਂ ’ਤੇ ਸੀ. ਸੀ. ਟੀ. ਵੀ. ਕੈਮਰੇ
ਸੰਭਲ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਖੇਤਰ ਸੰਭਲ ਵਿੱਚ ਪਿਛਲੇ ਸਾਲ ਹੋਈਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਪ੍ਰਸ਼ਾਸਨ ਸ਼ਹਿਰ ਦੀ ਸੁਰੱਖਿਆ ਲਈ ਸੰਵੇਦਨਸ਼ੀਲ ਖੇਤਰਾਂ ਸਣੇ 127 ਥਾਵਾਂ ’ਤੇ 300 ‘ਕਲੋਜ਼ ਸਰਕਟ ਟੈਲੀਵਿਜ਼ਨ’ (ਸੀ. ਸੀ. ਟੀ. ਵੀ) ਕੈਮਰੇ ਲਗਾਉਣ ਜਾ ਰਿਹਾ ਹੈ । ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤ । ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਮਨੀ ਭੂਸ਼ਨ ਤਿਵਾੜੀ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਤਹਿਤ ਦੋ ਕਰੋੜ ਰੁਪਏ ਦੇ ਸੀ. ਸੀ. ਟੀ. ਵੀ. ਕੈਮਰੇ ਨਿਗਰਾਨੀ ਲਈ ਸ਼ਹਿਰ ਭਰ ਵਿੱਚ ਲਗਾਏ ਜਾ ਰਹੇ ਹਨ । ਜਿ਼ਕਰਯੋਗ ਹੈ ਕਿ ਪਿਛਲੇ ਸਾਲ 24 ਨਵੰਬਰ ਨੂੰ ਸੰਭਲ ਦੇ ਕੋਟ ਗਰਵੀ ਇਲਾਕੇ ਵਿੱਚ ਮੁਗਲਕਾਲ ਦੀ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਹਿੰਸਾ ਭੜਕ ਗਈ, ਜਿਸ ਵਿੱਚ ਗੋਲੀ ਲੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਹੋਣ ਵਾਲੀ ਕਿਸੇ ਵੀ ਘਟਨਾ ’ਤੇ ਪ੍ਰਭਾਵੀ ਢੰਗ ਨਾਲ ਨਿਗਰਾਨੀ ਰੱਖਣ ਲਈ ਇਸ ਯੋਜਨਾ ਦੀ ਤਜਵੀਜ਼ ਰੱਖੀ ਹੈ। ਤਿਵਾੜੀ ਨੇ ਕਿਹਾ ਕਿ ਪਹਿਲਾਂ ਤੋਂ ਸਥਾਪਤ ਸੀ. ਸੀ. ਟੀ. ਵੀ. ਕੈਮਰਿਆਂ ਨੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਪਛਾਣ ਕਰਨ ਵਿੱਚ ਮਦਦ ਕੀਤੀ ਹੈ ।



Scroll to Top