Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:49 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ. ਓ. ਦਫ਼ਤਰ ਦਾ ਅਚਨਚੇਤ ਦੌਰਾ

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ. ਓ. ਦਫ਼ਤਰ ਦਾ ਅਚਨਚੇਤ ਦੌਰਾ

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ. ਓ. ਦਫ਼ਤਰ ਦਾ ਅਚਨਚੇਤ ਦੌਰਾ
ਸਰਕਾਰੀ ਕੰਮਕਾਜ ਕਰਵਾਉਣ ਪੁੱਜੇ ਲੋਕਾਂ ਤੋਂ ਲਈ ਫੀਡਬੈਕ
ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਅਚਨਚੇਤ ਦੌਰੇ ਜਾਰੀ ਰੱਖਾਂਗੇ : ਪ੍ਰਮੋਦ ਸਿੰਗਲਾ
ਸੁਨਾਮ ਉਧਮ ਸਿੰਘ ਵਾਲਾ, 24 ਫਰਵਰੀ : ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ਤੇ ਠੱਲ ਪਾਉਣ ਦੇ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਅੱਜ ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈਓ ਦਫਤਰ ਦਾ ਅਚਨਚੇਤ ਦੌਰਾ ਕਰਕੇ ਉਥੇ ਕੰਮਕਾਰ ਕਰਵਾਉਣ ਲਈ ਪੁੱਜੇ ਹੋਏ ਲੋਕਾਂ ਨਾਲ ਗੱਲਬਾਤ ਕੀਤੀ ਗਈ । ਸ਼੍ਰੀ ਸਿੰਗਲਾ ਨੇ ਨਾਗਰਿਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਉਹਨਾਂ ਕੋਲੋਂ ਸਰਕਾਰੀ ਫੀਸ ਤੋਂ ਇਲਾਵਾ ਕਿਸੇ ਵੀ ਹੋਰ ਤਰੀਕੇ ਨਾਲ ਰਾਸ਼ੀ ਦੀ ਮੰਗ ਕਰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ ਉਨ੍ਹਾਂ ਨੂੰ ਜਾਂ ਵਿਜੀਲੈਂਸ ਦੇ ਭ੍ਰਿਸ਼ਟਾਚਾਰ ਰੋਕੂ ਟੋਲ ਫਰੀ ਹੈਲਪਲਾਈਨ ਨੰਬਰ 1800-1800-1000 ਉੱਤੇ ਕਰ ਸਕਦੇ ਹਨ । ਉਹਨਾਂ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਨਾਗਰਿਕਾਂ ਨੂੰ ਬਿਨਾਂ ਵਜ੍ਹਾ ਖੱਜਲ ਖੁਆਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਪਰ ਫਿਰ ਵੀ ਜੇਕਰ ਸਬ ਡਵੀਜ਼ਨ ਸੁਨਾਮ ਅਧੀਨ ਕਿਸੇ ਵੀ ਵਿਭਾਗ ਵਿੱਚ ਨਾਗਰਿਕਾਂ ਦੇ ਕੰਮ ਨੂੰ ਪੂਰਾ ਕਰਨ ਵਿੱਚ ਟਾਲ ਮਟੋਲ ਵਾਲਾ ਰਵਈਆ ਅਪਣਾਇਆ ਜਾਂਦਾ ਹੈ ਤਾਂ ਨਾਗਰਿਕ ਤੁਰੰਤ ਅਜਿਹੇ ਮਾਮਲੇ ਉਹਨਾਂ ਦੇ ਧਿਆਨ ਵਿੱਚ ਲਿਆਉਣ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਕੀਤੀ ਗਈ ਗੱਲਬਾਤ ਦੌਰਾਨ ਲੋਕਾਂ ਨੇ ਸਰਕਾਰੀ ਕੰਮਕਾਜ ਦੇ ਸੁਚਾਰੂ ਹੋਣ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ । ਉਹਨਾਂ ਇਹ ਵੀ ਦੱਸਿਆ ਕਿ ਉਹ ਸਮੇਂ ਸਮੇਂ ਤੇ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਅਚਨਚੇਤ ਦੌਰੇ ਕਰਦੇ ਰਹਿਣਗੇ ।

Advertisement
Advertisement
Advertisement
Advertisement
Scroll to Top