Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ

15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ

15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿੱਚ ਸਿਟੀ ਪੁਲਸ ਦੀ ਟੀਮ ਨੇ ਇੱਕ ਦੋਸ਼ੀ ਨੂੰ 4 ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਵਜੋਂ ਹੋਈ ਹੈ । ਉਸ ਵਿਰੁੱਧ ਥਾਣਾ ਡਿਵੀਜ਼ਨ ਨੰਬਰ 1 ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਪੁਲਸ ਨੇ ਮੁਲਜ਼ਮਾਂ ਤੋਂ .32 ਬੋਰ ਦੇ ਚਾਰ ਗੈਰ-ਕਾਨੂੰਨੀ ਹਥਿਆਰ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਉਸ ਤੋਂ ਉਸਦੇ ਸਾਥੀਆਂ ਬਾਰੇ ਪੁੱਛਗਿੱਛ ਕਰੇਗੀ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ `ਤੇ ਲਿਆ ਜਾਵੇਗਾ। ਇਹ ਕਾਰਵਾਈ ਜਲੰਧਰ ਸਿਟੀ ਪੁਲਿਸ ਦੀ ਸੀ. ਆਈ. ਏ. ਸਟਾਫ ਟੀਮ ਵੱਲੋਂ ਕੀਤੀ ਗਈ ਹੈ। ਸੀ. ਆਈ. ਏ. ਸਟਾਫ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਨੂੰ ਇੱਕ ਮਾਮਲੇ ਵਿੱਚ ਦੋਸ਼ੀ ਸੁਖਵੰਤ ਸਿੰਘ ਦੀ ਲੋੜ ਸੀ । ਗੁਪਤ ਸੂਚਨਾ ਦੇ ਆਧਾਰ `ਤੇ ਪੁਲਸ ਨੇ ਮੁਲਜ਼ਮ ਨੂੰ ਥਾਣਾ ਡਿਵੀਜ਼ਨ ਨੰਬਰ-1 ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ।
ਦੱਸਣਯੋਗ ਹੈ ਕਿ ਦੋਸ਼ੀ ਮੂਲ ਰੂਪ ਵਿੱਚ ਕਰਤਾਰਪੁਰ ਦਾ ਰਹਿਣ ਵਾਲਾ ਹੈ, ਜੋ ਕਿ ਦੋ ਸਾਲ ਪਹਿਲਾਂ ਤੱਕ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਹੁੰਦਾ ਸੀ। ਪਰ ਫਿਰ ਸੁਖਵੰਤ ਸਿੰਘ ਨਾਲ ਕਿਸੇ ਗੱਲ `ਤੇ ਮਤਭੇਦ ਹੋ ਗਿਆ, ਜਿਸ ਤੋਂ ਬਾਅਦ ਉਸਨੇ ਇਕੱਲਿਆਂ ਹੀ ਗੈਂਗ ਚਲਾਉਣਾ ਸ਼ੁਰੂ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਖਿ਼ਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 15 ਤੋਂ ਵੱਧ ਐਫ. ਆਈ. ਆਰ. ਦਰਜ ਹਨ, ਇਨ੍ਹਾਂ ਵਿੱਚ ਅਸਲਾ ਐਕਟ, ਫਿਰੌਤੀ, ਕਤਲ ਦੀ ਕੋਸਿਸ਼ ਅਤੇ ਤਸਕਰੀ ਦੇ ਮਾਮਲੇ ਸ਼ਾਮਲ ਹਨ । ਸੂਤਰਾਂ ਅਨੁਸਾਰ, ਮੁਲਜ਼ਮ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਹਰੀਕੇ ਦੇ ਕੁਝ ਨਜ਼ਦੀਕੀ ਸਾਥੀਆਂ ਨੂੰ ਨਿਸ਼ਾਨਾ ਬਣਾਉਣਾ ਸੀ, ਜਿਸ ਲਈ ਉਸਨੇ ਹਥਿਆਰਾਂ ਦਾ ਆਰਡਰ ਦਿੱਤਾ ਸੀ । ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨਾਲ ਹੋਰ ਕਿੰਨੇ ਲੋਕ ਸ਼ਾਮਲ ਸਨ ਅਤੇ ਉਸ ਨੇ ਕਿੱਥੇ ਅਤੇ ਕਿਹੜੇ ਗੈਂਗਸਟਰਾਂ ਦੀ ਰੇਕੀ ਕੀਤੀ ਸੀ ।

Advertisement
Advertisement
Advertisement
Advertisement
Scroll to Top