Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕੀਤੀ ਕਾਇਆ ਕਲਪ ਦੇ ਚਲਦਿਆਂ ਜ਼ਿਲ੍ਹੇ ’ਚ 130 ਸਕੂਲਾਂ ’ਚ ਚੱਲ ਰਹੇ ਹਨ ਬਿਜਨੈਸ ਬਲਾਸਟਰ ਪ੍ਰੋਜੈਕਟ : ਜਿੰਪਾ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕੀਤੀ ਕਾਇਆ ਕਲਪ ਦੇ ਚਲਦਿਆਂ ਜ਼ਿਲ੍ਹੇ ’ਚ 130 ਸਕੂਲਾਂ ’ਚ ਚੱਲ ਰਹੇ ਹਨ ਬਿਜਨੈਸ ਬਲਾਸਟਰ ਪ੍ਰੋਜੈਕਟ : ਜਿੰਪਾ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕੀਤੀ ਕਾਇਆ ਕਲਪ ਦੇ ਚਲਦਿਆਂ ਜ਼ਿਲ੍ਹੇ ’ਚ 130 ਸਕੂਲਾਂ ’ਚ ਚੱਲ ਰਹੇ ਹਨ ਬਿਜਨੈਸ ਬਲਾਸਟਰ ਪ੍ਰੋਜੈਕਟ : ਜਿੰਪਾ
ਹੁਸ਼ਿਆਰਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੇ ਸਾਲਾਨਾ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਬ੍ਰਮ ਸ਼ੰਕਰ ਜਿਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਕੂਲਾਂ ਦੀ ਕਾਇਆ-ਕਲਪ ਲਈ ਲਗਾਤਾਰ ਉਪਰਾਲੇ ਕਰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ’ਤੇ ਮਜ਼ਬੂਤ ਕੀਤਾ ਹੈ । ਸਾਲਾਨਾ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਲਾਮਿਸਾਲ ਕੰਮ ਕਰਕੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੂਲ ਆਫ਼ ਐਮੀਨੈਂਸ ਸਕੀਮ ਜ਼ਿਲ੍ਹੇ ਵਿਚ 5 ਸਕੂਲ ਚੱਲ ਰਹੇ ਹਨ ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਪੁਰਹੀਰਾਂ, ਬਾਗਪੁਰ, ਦਸੂਹਾ ਅਤੇ ਟਾਂਡਾ ਸ਼ਾਮਲ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 130 ਸੀਨੀਅਰ ਸੈਕੰਡਰੀ ਸਕੂਲਾਂ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਬਿਜਨੈਸ ਬਲਾਸਟਰ ਪ੍ਰੋਜੈਕਟ ਚੱਲ ਰਿਹਾ ਹੈ ਜਿਸ ਤਹਿਤ 2024-25 ਦੌਰਾਨ 3834 ਵਿਦਿਆਰਥੀਆਂ ਨੂੰ 76.68 ਲੱਖ ਰੁਪਏ ਦੀ ਸੀਡ ਮਨੀ ਗਰਾਂਟ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ ।
ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਦਿੱਖ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਜਾਰੀ ਉਪਰਾਲਿਆਂ ਦੀ ਗੱਲ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਸਾਲ 2023-24 ਦੌਰਾਨ ਸਰਕਾਰੀ ਸਕੂਲਾਂ ਵਿਚ 116 ਚੌਕੀਦਾਰ, 130 ਕੈਂਪਸ ਮੈਨੇਜਰ, 63 ਸਕਿਉਰਿਟੀ ਗਾਰਡ ਆਦਿ ਲਗਾਏ ਗਏ ਹਨ ਤਾਂ ਜੋ ਸਕੂਲਾਂ ਅੰਦਰ ਵੱਖ-ਵੱਖ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਨੂੰ ਨਵੀਂ ਚਾਰਦੀਵਾਰੀ ਲਈ 12.52 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਚੰਗੀ ਸਿੱਖਿਆ ਹਾਸਲ ਕਰਕੇ ਉਹ ਆਪਣਾ ਚੰਗੇਰਾ ਭਵਿੱਖ ਯਕੀਨੀ ਬਣਾ ਸਕਦੇ ਹਨ । ਵਿਧਾਇਕ ਜਿੰਪਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਸਕੂਲ ਪ੍ਰਿੰਸੀਪਲ ਰਾਜਨ ਅਰੋੜਾ ਨੂੰ ਸਕੂਲ ਦੀ ਵਧੀਆ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਗਈ । ਸਾਲਾਨਾ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਕਰਵਾਈ ਗਈ । ਇਸ ਉਪਰੰਤ ਸਕੂਲ ਪ੍ਰਿੰਸੀਪਲ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਸਕੂਲ ਦੇ ਸ਼ਾਨਦਾਰ ਨਤੀਜਿਆਂ ਬਾਰੇ ਜਾਣੂ ਕਰਵਾਇਆ । ਵਿਦਿਆਰਥਣਾਂ ਵਲੋਂ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ । ਪਿਛਲੇ ਸਾਲ ਦੌਰਾਨ ਵੱਖ-ਵੱਖ ਜਮਾਤਾਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਅਤੇ ਹੋਰਨਾਂ ਪ੍ਰਾਪਤੀਆਂ ਲਈ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੌਂਸਲਰ ਪ੍ਰਦੀਪ ਬਿੱਟੂ, ਸ਼ੇਰਗੜ੍ਹ ਦੇ ਸਰਪੰਚ ਮੋਹਨ ਲਾਲ, ਪ੍ਰਿੰਸੀਪਲ ਧਰਮਿੰਦਰ ਸ਼ਰਮਾ ਅਤੇ ਸਕੂਲ ਦਾ ਸਮੂਚਾ ਸਟਾਫ਼ ਮੌਜੂਦ ਸੀ ।

Advertisement
Advertisement
Advertisement
Advertisement
Scroll to Top