Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:58 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਆਸੀ ਪਾਰਟੀਆਂ ਬੂਥ ਲੈਵਲ ਏਜੰਟ ਜਲਦ ਤੋਂ ਜਲਦ ਨਿਯੁਕਤ ਕਰਨ : ਇਸ਼ਾ ਸਿੰਗਲ

ਸਿਆਸੀ ਪਾਰਟੀਆਂ ਬੂਥ ਲੈਵਲ ਏਜੰਟ ਜਲਦ ਤੋਂ ਜਲਦ ਨਿਯੁਕਤ ਕਰਨ : ਇਸ਼ਾ ਸਿੰਗਲ

ਸਿਆਸੀ ਪਾਰਟੀਆਂ ਬੂਥ ਲੈਵਲ ਏਜੰਟ ਜਲਦ ਤੋਂ ਜਲਦ ਨਿਯੁਕਤ ਕਰਨ : ਇਸ਼ਾ ਸਿੰਗਲ
ਪਟਿਆਲਾ 24 ਫਰਵਰੀ : ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਦੌਰਾਨ ਇਸ਼ਾ ਸਿੰਗਲ ਨੇ ਸਿਆਸੀ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਆਪੋ ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਯਕੀਨੀ ਬਣਾਈ ਜਾਵੇ । ਉਹਨਾਂ ਕਿਹਾ ਕਿ ਬੂਥ ਲੈਵਲ ਏਜੰਟ ਦਾ ਮੁੱਖ ਕੰਮ ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਨਾਲ ਮਿਲ ਕੇ ਉਹਨਾਂ ਦੇ ਕੰਮ ਵਿੱਚ ਸਹਿਯੋਗ ਦੇਣਾ ਹੈ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਲਈ ਬੂਥ ਲੈਵਲ ਏਜੰਟ ਦੀ ਤਾਇਨਾਤੀ ਕੀਤੀ ਜਾਣੀ ਹੈ । ਉਹਨਾਂ ਦੱਸਿਆ ਕਿ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵੱਲੋਂ ਤਾਇਨਾਤ ਬੂਥ ਲੈਵਲ ਏਜੰਟ ਪੋਲਿੰਗ ਬੂਥਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਇਸ ਨਾਲ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਹਟਾਉਣ, ਸੋਧ ਕਰਨ ਅਤੇ ਤਬਾਦਲੇ ਲਈ ਫਾਰਮ ਭਰਨ ਵਿੱਚ ਮਦਦ ਮਿਲੇਗੀ । ਇਸ਼ਾ ਸਿੰਗਲ ਨੇ ਦੱਸਿਆ ਕਿ ਬੂਥ ਲੈਵਲ ਏਜੰਟ ਵੈਰੀਫਿਕੇਸ਼ਨ ਦੌਰਾਨ ਘਰ-ਘਰ ਜਾ ਕੇ ਵੋਟਰਾਂ ਦੀ ਲਿਸਟ ਤਿਆਰ ਕਰਕੇ ਬੂੱਥ ਲੈਵਲ ਅਧਿਕਾਰੀ ਕੋਲ ਜਮ੍ਹਾ ਕਰਵਾਏਗਾ । ਉਹਨਾਂ ਇਹ ਵੀ ਕਿਹਾ ਕਿ ਬੂਥ ਲੈਵਲ ਏਜੰਟ ਆਪਣੇ ਅਧੀਨ ਆਉਂਦੇ ਏਰੀਏ ਵਿੱਚ ਆਉਂਦੇ ਵੋਟਰਾਂ ਨੂੰ ਵੋਟਾਂ ਸਬੰਧੀ ਜਾਗਰੂਕ ਅਤੇ ਪ੍ਰੇਰਿਤ ਕਰੇਗਾ । ਉਨਾਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੌਜੂਦਾ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੂਮਾਂਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੂਕਤੀ ਬਾਰੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ । ਇਸ ਮੌਕੇ ਆਮ ਆਦਮੀ ਪਾਰਟੀ ਤੋਂ ਸੁਖਦੇਵ ਸਿੰਘ ਅਤੇ ਗੁਲਜ਼ਾਰ ਪਟਿਆਲਵੀ, ਕਾਂਗਰਸ ਪਾਰਟੀ ਤੋਂ ਮੋਹਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਭੋਲਾ ਸਿੰਘ ਤੋਂ ਇਲਾਵਾ ਜ਼ਿਲ੍ਹਾ ਚੋਣ ਤਹਿਸੀਲਦਾਰ ਵਿਜੇ ਚੌਧਰੀ ਵੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top