Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:37 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਸੱਤ ਰੋਜ਼ਾ ਐਨ. ਐਸ. ਐਸ.  ਕੈਂਪ ਦਾ ਆਗਾਜ਼

ਖ਼ਾਲਸਾ ਕਾਲਜ ਪਟਿਆਲਾ ਵਿਖੇ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦਾ ਆਗਾਜ਼

ਖ਼ਾਲਸਾ ਕਾਲਜ ਪਟਿਆਲਾ ਵਿਖੇ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦਾ ਆਗਾਜ਼
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਨੈਸ਼ਨਲ ਸਰਵਿਸ ਸਕੀਮ (ਐਨ. ਐਸ. ਐਸ.) ਵਿਭਾਗ ਵੱਲੋਂ ਅੱਜ ਇੱਕ ਸੱਤ ਰੋਜ਼ਾ ਕੈਂਪ ਦਾ ਆਗਾਜ਼ ਕੀਤਾ ਗਿਆ ਹੈ, ਜੋ 2 ਮਾਰਚ ਨੂੰ ਸਮਾਪਤ ਹੋਵੇਗਾ। ਇਸ ਕੈਂਪ ਦੀ ਅਗਵਾਈ ਐਨ. ਐਸ. ਐਸ. ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ, ਡਾ. ਸਪਨਾ ਅਤੇ ਡਾ. ਜਗਤਾਰ ਸਿੰਘ ਕਰ ਰਹੇ ਹਨ । ਇਸ ਕੈਂਪ ਦੀ ਥੀਮ ÷ਯੂਥ ਫਾਰ ਮਾਈ ਭਾਰਤ ਐਂਡ ਯੂਥ ਫਾਰ ਡਿਜੀਟਲ ਲਿਟਰੇਸੀ÷ ਰੱਖਿਆ ਗਿਆ ਹੈ । ਇਹ ਕੈਂਪ ਦਿਨ-ਰਾਤ ਚੱਲੇਗਾ । ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦਾ ਉਦਘਾਟਨ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਐਨ. ਐਸ. ਐਸ. ਅਤੇ ਸਮਾਜਿਕ ਸੇਵਾ ਦੀ ਭਾਵਨਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਐਨ.ਐਸ.ਐਸ. ਇੱਕ ਅਜਿਹਾ ਮਹੱਤਵਪੂਰਨ ਪਲੇਟਫਾਰਮ ਹੈ ਜੋ ਵਿਦਿਆਰਥੀਆਂ ਨੂੰ ਸਮਾਜਿਕ ਜਿੰਮੇਵਾਰੀ ਦੀ ਭਾਵਨਾ ਨਾਲ ਜੋੜਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਦੱਸਿਆ ਕਿ ਅਜਿਹੇ ਕੈਂਪ ਨੌਜਵਾਨਾਂ ਵਿੱਚ ਲੀਡਰਸ਼ਿਪ, ਟੀਮ ਵਰਕ ਅਤੇ ਸਮਾਜਿਕ ਸੇਵਾ ਦੀ ਭਾਵਨਾ ਨੂੰ ਵਿਕਸਿਤ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ ।
ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ, ਡਾ. ਸਪਨਾ ਅਤੇ ਡਾ. ਜਗਤਾਰ ਸਿੰਘ ਨੇ ਕੈਂਪ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜ ਸੇਵਾ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਕੈਂਪ ਦੇ ਦੌਰਾਨ ਵਿਦਿਆਰਥੀਆਂ ਨੂੰ ਮਾਈ ਭਾਰਤ, ਡਿਜੀਟਲ ਸਾਖਰਤਾ, ਸਫਾਈ, ਵਾਤਾਵਰਣ ਸੁਰੱਖਿਆ, ਸਿਹਤ ਅਤੇ ਸਰਕਾਰ ਵੱਲੋਂ ਮੁਹੱਈਆ ਕੀਤੀਆਂ ਜਾ ਰਹੀਆਂ ਆਨਲਾਈਨ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਖੇਡ ਗਤੀਵਿਧੀਆਂ, ਯੋਗ ਸੈਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ । ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਦੇ ਆਈ. ਈ. ਸੀ. ਮਾਹਿਰ ਅਮਨਦੀਪ ਸੇਖੋਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਵੱਛ ਸਰਵੇਖਣ ’ਤੇ ਇੱਕ ਵਿਸ਼ੇਸ਼ ਸੈਸ਼ਨ ਵੀ ਕਰਵਾਇਆ ਗਿਆ। ਇਸ ਸੈਸ਼ਨ ਵਿੱਚ ਸਫਾਈ ਵਿੱਚ ਡਿਜੀਟਲ ਸਾਖਰਤਾ ਦੀ ਭੂਮਿਕਾ ਨੂੰ ਉਜਾਗਰ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸਵੱਛ ਭਾਰਤ ਮਿਸ਼ਨ ਨੂੰ ਸਮਰਥਨ ਦੇਣ, ਆਨਲਾਈਨ ਫੀਡਬੈਕ ਦੇਣ ਅਤੇ ਸਮੱਸਿਆਵਾਂ ਦੀ ਰਿਪੋਰਟਿੰਗ ਕਰਨ ਲਈ ਪ੍ਰੇਰਿਆ ਗਿਆ । ਕਾਲਜ ਦੇ 150 ਐਨ. ਐਸ. ਐਸ. ਵਾਲੰਟੀਅਰ ਇਸ ਸੱਤ ਦਿਨਾ ਕੈਂਪ ਵਿੱਚ ਹਿੱਸਾ ਲੈ ਰਹੇ ਹਨ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸਮਾਜਿਕ ਸੇਵਾ ਵਿੱਚ ਹਿੱਸਾ ਲੈਣ ਦੇ ਨਾਲ-ਨਾਲ ਆਪਣੇ ਅੰਦਰਲੇ ਗੁਣਾਂ ਨੂੰ ਪਹਿਚਾਣਣ ਅਤੇ ਨਿਖਾਰਨ ਦਾ ਮੌਕਾ ਵੀ ਮਿਲੇਗਾ ।

Advertisement
Advertisement
Advertisement
Advertisement
Scroll to Top