ਧਰਮਿੰਦਰ ਅਰੋੜਾ ਦੇ ਦਿਹਾਂਤ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਹੋਰਨਾਂ ਸ਼ਖਸ਼ੀਅਤਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਦੁੱਖ ਸਾਂਝਾ ਕੀਤਾ ਗਿਆ

ਧਰਮਿੰਦਰ ਅਰੋੜਾ ਦੇ ਦਿਹਾਂਤ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਹੋਰਨਾਂ ਸ਼ਖਸ਼ੀਅਤਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਦੁੱਖ ਸਾਂਝਾ ਕੀਤਾ ਗਿਆ
ਸੁਨਾਮ ਉਧਮ ਸਿੰਘ ਵਾਲਾ/ ਸੰਗਰੂਰ, 24 ਫਰਵਰੀ : ਬੀਤੇ ਦਿਨੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਤਾਇਆ ਜੀ ਦੇ ਸਪੁੱਤਰ ਧਰਮਿੰਦਰ ਅਰੋੜਾ ਉਰਫ ਕਾਕਾ ਜੀ ਲੰਬੀ ਬਿਮਾਰੀ ਮਗਰੋਂ ਅਕਾਲ ਚਲਾਣਾ ਕਰ ਗਏ । ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਵੱਡੀ ਗਿਣਤੀ ਵਿੱਚ ਹੋਰ ਰਾਜਸੀ, ਪ੍ਰਸ਼ਾਸਨਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਵੱਲੋਂ ਸੁਨਾਮ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਮੂਹ ਅਰੋੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ । ਇਸ ਮੌਕੇ ਅਰੋੜਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹਨਾਂ ਦੀ ਸਵ. ਧਰਮਿੰਦਰ ਅਰੋੜਾ ਨਾਲ ਡੂੰਘੀ ਸਾਂਝ ਸੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ ਅਤੇ ਰਵੀ ਕਮਲ ਗੋਇਲ ਨੇ ਵੀ ਪੀੜਿਤ ਪਰਿਵਾਰ ਨਾਦ ਹਮਦਰਦੀ ਪ੍ਰਗਟਾਈ । ਜ਼ਿਕਰਯੋਗ ਹੈ ਕਿ ਸਵਰਗਵਾਸੀ ਧਰਮਿੰਦਰ ਅਰੋੜਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ ਅਤੇ ਵੱਡੀ ਗਿਣਤੀ ਲੋਕਾਂ ਨੇ ਉਹਨਾਂ ਨੂੰ ਅੰਤਿਮ ਵਿਦਾਇਗੀ ਦਿੱਤੀ । ਸਵਰਗਵਾਸੀ ਧਰਮਿੰਦਰ ਅਰੋੜਾ ਨਮਿਤ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਧਰਮਸ਼ਾਲਾ ਗੁਰਦੁਆਰਾ ਨਿਆਈ ਸਾਹਿਬ ਵਿਖੇ ਮਿਤੀ 2 ਮਾਰਚ ਨੂੰ ਪਾਇਆ ਜਾਵੇਗਾ ।
