ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਏ ਝਗੜੇ ਦੌਰਾਨ ਦੋ ਵਿਦੇਸ਼ੀ ਵਿਦਿਆਰਥੀ ਜ਼ਖ਼ਮੀ
ਦੁਆਰਾ: Punjab Bani ਪ੍ਰਕਾਸ਼ਿਤ :Saturday, 22 February, 2025, 02:03 PM

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਏ ਝਗੜੇ ਦੌਰਾਨ ਦੋ ਵਿਦੇਸ਼ੀ ਵਿਦਿਆਰਥੀ ਜ਼ਖ਼ਮੀ
ਅੰਮ੍ਰਿਤਸਰ, 22 ਫਰਵਰੀ : ਪੰਜਾਬ ਦੇ ਪ੍ਰਸਿੱਧ ਸ਼ਹਿਰ ਵਿਖੇ ਬਣੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੱਜ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਦੋ ਵਿਦੇਸ਼ੀ ਵਿਦਿਆਰਥੀ ਜ਼ਖ਼ਮੀ ਹੋ ਗਏ ਹਨ । ਘਟਨਾ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜ਼ਖ਼ਮੀ ਵਿਦਿਆਰਥੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਪੁਲਸ ਅਧਿਕਾਰੀਆਂ ਅਨੁਸਾਰ ਝਗੜੇ ਦੀ ਸਹੀ ਵਜ੍ਹਾ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸਬੰਧਤ ਸਾਰੇ ਪੱਖਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਇਸ ਘਟਨਾ ਨੇ ਯੂਨੀਵਰਸਿਟੀ ਕੈਂਪਸ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਵਿਦਿਆਰਥੀਆਂ ਅਤੇ ਸਟਾਫ ਨੇ ਇਸ ਘਟਨਾ `ਤੇ ਚਿੰਤਾ ਜ਼ਾਹਰ ਕੀਤੀ ਹੈ ।
