Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:22 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

• ਝੋਨੇ ਦੀ ਪਨੀਰੀ ਲੈਣ ਲਈ ਕਿਸਾਨ ਸਵੇਰੇ 8 ਵਜੇ ਤੋਂ ਰਾਤ 9:30 ਵਜੇ ਤੱਕ 77106-65725 ‘ਤੇ ਕਾਲ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ

• ਖੇਤੀਬਾੜੀ ਮੰਤਰੀ ਅੱਜ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ ਪਨੀਰੀ ਦੀ ਬਿਜਾਈ ਸ਼ੁਰੂ ਕਰਨਗੇ

ਚੰਡੀਗੜ੍ਹ, 18 ਜੁਲਾਈ:

ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ “77106-65725” ‘ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਗਾ ਰਹੀ ਹੈ।
ਖੇਤੀਬਾੜੀ ਮੰਤਰੀ ਭਲਕੇ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।

Advertisement
Advertisement
Advertisement
Advertisement
Scroll to Top