Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:45 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਭਵਾਨੀਗੜ੍ਹ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ । ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਨੇ ਸੜਕ ਸੁਰਖਿਆ ਫੋਰਸ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਗਏ ਹਨ ਜਦੋਂ ਕਿ ਬੀਮਾ ਕਵਰ ਵਜੋਂ ਇਕ ਕਰੋੜ ਰੁਪਏ ਦੀ ਹੋਰ ਅਦਾਇਗੀ ਐਚ. ਡੀ. ਐਫ. ਸੀ. ਬੈਂਕ ਵੱਲੋਂ ਕੀਤੀ ਗਈ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਮਾਣੀ ਪਹਿਲ ਸੂਬੇ ਵਿੱਚ ਆਪਣੀ ਡਿਊਟੀ ਨਿਭਾਉਣ ਵਿੱਚ ਮਹਾਨ ਸਪੂਤ ਦੇ ਅਥਾਹ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦੀ ਹੈ । ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਤਨ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਸੈਨਾਵਾਂ, ਅਰਧ ਸੈਨਿਕਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਸੰਜੀਦਗੀ ਦਾ ਪ੍ਰਗਟਾਵਾ ਕਰਦਾ ਹੈ । ਉਨ੍ਹਾਂ ਉਮੀਦ ਪ੍ਰਗਟਾਈ ਕਿ ਸੂਬੇ ਦਾ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਵਿੱਚ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ ।

Advertisement
Advertisement
Advertisement
Advertisement
Scroll to Top