ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 1.89 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 1.89 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ
ਨਹਿਰੀ ਪਾਣੀ ਦੇ ਖਾਲਾਂ ਦੀ ਮੁੜ ਉਸਾਰੀ ਲਈ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਲਈ ਵਚਨਬੱਧ ਹਾਂ : ਬਰਿੰਦਰ ਕੁਮਾਰ ਗੋਇਲ
ਲਹਿਰਾ/ ਸੰਗਰੂਰ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਲਹਿਰਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਪੂਰੀ ਤਰਹਾਂ ਵਚਨਬੱਧ ਹਾਂ, ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਨਹਿਰੀ ਖਾਲ ਦੀ ਮੁੜ ਉਸਾਰੀ ਦੇ ਕੰਮ ਦਾ ਨੀਹ ਪੱਥਰ ਰੱਖਦਿਆਂ ਕੀਤਾ । ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਹਲਕਾ ਲਹਿਰਾ ਦੇ ਵਿਕਾਸ ਲਈ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਜਿਸ ਕਾਰਨ ਇਥੋਂ ਦੇ ਨਿਵਾਸੀ ਸੁਵਿਧਾਵਾਂ ਨੂੰ ਤਰਸਦੇ ਰਹੇ ਹਨ ਪਰ ਹੁਣ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮ ਪੂਰੇ ਜੋਸ਼ੋ ਖਰੋਸ਼ ਨਾਲ ਚੱਲ ਰਹੇ ਹਨ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਰੇਕ ਕੰਮ ਨੂੰ ਸਮੁੱਚੀ ਨਿਗਰਾਨੀ ਹੇਠ ਪੂਰੀ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜਾਇਆ ਜਾ ਰਿਹਾ ਹੈ । ਅੱਜ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਵਿਖੇ ਖਾਲ ਦੀ ਮੁੜ ਉਸਾਰੀ ਦੇ ਕੰਮ ਦਾ ਨੀਹ ਪੱਥਰ ਰੱਖਿਆ ਜਿਸ ਦੇ ਉਸਾਰੀ ਕਾਰਜਾਂ ਤੇ 1.89 ਕਰੋੜ ਰੁਪਏ ਦੀ ਲਾਗਤ ਆਵੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਇਹ ਪ੍ਰੋਜੈਕਟ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ । ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਲੋਕ ਭਲਾਈ ਸਕੀਮਾਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ । ਇਸ ਮੌਕੇ ਕੈਬਨਿਟ ਮੰਤਰੀ ਦੇ ਪੀ. ਏ. ਰਾਕੇਸ਼ ਕੁਮਾਰ ਗੁਪਤਾ, ਸਰਬੀ ਸ਼ਰਮਾ, ਭੁਪਿੰਦਰ ਸ਼ਰਮਾ, ਭਜਨ ਸ਼ਰਮਾ, ਸਤਪਾਲ ਆਦਿ ਵੀ ਹਾਜ਼ਰ ਸਨ ।
