Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

ਦੁਆਰਾ: News ਪ੍ਰਕਾਸ਼ਿਤ :Tuesday, 18 July, 2023, 06:32 PM

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ
1 ਅਗਸਤ, 2023 ਤੋਂ ਲਾਗੂ ਹੋਵੇਗਾ ਫੈਸਲਾ
ਚੰਡੀਗੜ੍ਹ, 18 ਜੁਲਾਈ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿੱਚ ਖੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ।
ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ।
ਸ. ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।