Breaking News ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਅਣਪਛਾਤੇ ਵਿਅਕਤੀਆਂ ਨੇ ਪਤੀ ਪਤਨੀ ਤੇ ਕੀਤੀ ਫਾਇਰਿੰਗ ਦੌਰਾਨ ਕੀਤੀ ਜ਼ਖ਼ਮੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 January, 2025, 01:08 PM

ਅਣਪਛਾਤੇ ਵਿਅਕਤੀਆਂ ਨੇ ਪਤੀ ਪਤਨੀ ਤੇ ਕੀਤੀ ਫਾਇਰਿੰਗ ਦੌਰਾਨ ਕੀਤੀ ਜ਼ਖ਼ਮੀ
ਭਗਤਾ ਭਾਈ : ਪੰਜਾਬ ਦੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਸ਼ਹਿਰ ਭਗਤਾ ਭਾਈ ਵਿਖੇ ਅੱਜ ਸਵੇਰੇ ਸੈਰ ਕਰ ਰਹੇ ਪਤੀ ਪਤਨੀ ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਵਾਰਦਾਤ ਦੌਰਾਨ ਗੋਲੀ ਲੜਕੀ ਦੀ ਲੱਤ ਤੇ ਲੱਗੀ ਹੈ, ਜਿਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 9 ਵਜੇ ਦੀ ਹੈ ਜਦੋਂ ਲੜਕੀ ਹਰਪ੍ਰੀਤ ਕੌਰ ਆਪਣੇ ਪਤੀ ਅਰਸ਼ਦੀਪ ਸਿੰਘ ਵਾਸੀ ਭਗਤਾ ਭਾਈ ਨਾਲ ਸ਼ਹਿਰ ਦੀ ਅਨਾਜ ਮੰਡੀ ਵਿੱਚ ਸੈਰ ਕਰ ਰਹੀ ਸੀ । ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਹਰਪ੍ਰੀਤ ਕੌਰ ਦੀ ਲੱਤ ਵਿੱਚ ਲੱਗੀ । ਇਸ ਤੋਂ ਬਾਅਦ ਹਰਪ੍ਰੀਤ ਕੌਰ ਨੂੰ ਭਗਤਾ ਭਾਈ ਦੇ ਹਸਪਤਾਲ ਲਜਾਇਆ ਗਿਆ, ਜਿੱਥੋਂ ਉਸ ਨੂੰ ਅੱਗੇ ਬਠਿੰਡਾ ਭੇਜ ਦਿੱਤਾ ਹੈ । ਭਗਤਾ ਭਾਈ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਮੁਢਲੇ ਤੌਰ ਤੇ ਹਾਸਿਲ ਹੋਈ ਜਾਣਕਾਰੀ ਮੁਤਾਬਕ ਦੋਵਾਂ ਦਾ ਦੋ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ । ਹਾਲਾਂਕਿ ਇਸ ਗੱਲ ਦੀ ਪੁਸ਼ਤੀ ਤਾਂ ਨਹੀਂ ਹੋਈ ਪਰ ਇਹ ਪ੍ਰੇਮ ਵਿਆਹ ਹੋਣ ਕਰਕੇ ਪੁਲਿਸ ਦੀ ਸ਼ੱਕ ਦੀ ਸੂਈ ਉਸ ਤਰਫ ਜਾ ਰਹੀ ਹੈ । ਇਸ ਸਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।