ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਆਇਰਲੈਂਡ ਵਿੱਚ ਮਾਰੀਆਂ ਮੱਲਾਂ

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਆਇਰਲੈਂਡ ਵਿੱਚ ਮਾਰੀਆਂ ਮੱਲਾਂ
ਪਟਿਆਲਾ— ਆਇਰਲੈਂਡ ਦੇ ਸ਼ਹਿਰ ਲਇਮਰਿਕ ਵਿਖੇ ਹੋ ਰਹੇ ਤੀਰਅੰਦਾਜ਼ੀ ਦੇ ਮੁਕਾਬਲੇ ‘ਵ’ਲਡ ਆਰਚਰੀ ਯੂਥ ਚੈਂਪੀਅਨਸਿ਼ਪ 2023’ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ ਹਨ।
ਖੇਡ ਨਿਰਦੇਸ਼ਕ ਡਾ. ਅਜੀਤਾ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਇਸ ਚੈਂਪੀਅਨਸਿ਼ਪ ਵਿੱਚ ਕੰਪਾਊਂਡ ਜੂਨੀਅਰ ਟੀਮ ਦੇ ਮੁਕਾਬਲਿਆਂ ਦੌਰਾਨ ਸੋਨ ਤਗ਼ਮਾ ਹਾਸਲ ਕੀਤਾ ਹੈ।
ਇਸੇ ਤਰ੍ਹਾਂ ਕੰਪਾਊਂਡ ਮਿਕਸ ਟੀਮ ਵਿੱਚ ਅਵਨੀਤ ਕੌਰ ਅਤੇ ਪ੍ਰਿਆਂਸ਼ ਨੇ ਸੋਨ ਤਗ਼ਮਾ ਹਾਸਿਲ ਕੀਤਾ ਹੈ। ਇਸ ਟੀਮ ਨੇ ਫਾਈਨਲ ਮੁਕਾਬਲੇ ਦੌਰਾਨ ਮੈਕਸੀਕੋ ਨੂੰ ਹਰਾ ਕੇ ਜੂਨੀਅਰ ਵ’ਲਡ ਟੀਮ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ।
ਇਹ ਮੁਕਾਬਲੇ 3 ਜੁਲਾਈ ਤੋਂ ਸ਼ੁਰੂ ਹੋਏ ਹਨ ਜੋ ਕਿ 9 ਜੁਲਾਈ ਨੂੰ ਸਮਾਪਤ ਹੋਣਗੇ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਅਤੇ ਖੇਡ ਵਿਭਾਗ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਤੋਂ ਖਿਡਾਰੀਆਂ ਨੇ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ਼ ਯੂਨੀਵਰਸਿਟੀ ਦੇ ਮਾਣ ਵਿੱਚ ਹੋਰ ਵਾਧਾ ਹੋਇਆ ਹੈ।
