Breaking News ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਪੁਲਸ ਨੇ ਕੀਤਾ ‘ਡਿਜੀਟਲ ਗ੍ਰਿਫਤਾਰੀ’ ਘੁਟਾਲੇ ਰਾਹੀਂ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 January, 2025, 03:17 PM

ਪੁਲਸ ਨੇ ਕੀਤਾ ‘ਡਿਜੀਟਲ ਗ੍ਰਿਫਤਾਰੀ’ ਘੁਟਾਲੇ ਰਾਹੀਂ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ
ਬੰਗਲੁਰੂ, 21 ਜਨਵਰੀ :‘ਡਿਜੀਟਲ ਗ੍ਰਿਫਤਾਰੀ’ ਘੁਟਾਲੇ ਰਾਹੀਂ ਸਾਫਟਵੇਅਰ ਇੰਜੀਨੀਅਰ ਨਾਲ 11.8 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਪੁਲਸ ਵਲੋਂ ਜਿਨ੍ਹਾਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਧਵਲ ਭਾਈ ਸ਼ਾਹ (34) ਨੂੰ ਅਹਿਮਦਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਕਿ ਤਰੁਣ ਨਟਨੀ (24) ਅਤੇ ਕਰਨ ਸ਼ਾਮਦਾਸਾਨੀ (28) ਨੂੰ ਮਹਾਰਾਸ਼ਟਰ ਦੇ ਠਾਣੇ ਜਿ਼ਲ੍ਹੇ ਦੇ ਉਲਾਸਨਗਰ ਤੋਂ 10 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ ਦੋਸ਼ੀਆਂ ਦੇ ਵੱਖ-ਵੱਖ ਬੈਂਕ ਖਾਤਿਆਂ ’ਚੋਂ 3.7 ਕਰੋੜ ਰੁਪਏ ਵੀ ਜ਼ਬਤ ਕਰ ਲਏ ਹਨ ਜਦਕਿ ਇਨ੍ਹਾਂ ਦੇ ਗਿਰੋਹ ਦੇ ਬਾਕੀ ਮੈਂਬਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਸ ਨੇ ਕਿਹਾ ਕਿ ਗਿਰੋਹ ਦਾ ਸ਼ੱਕੀ ਸਰਗਨਾ ਦੁਬਈ ਵਿੱਚ ਹੋਣ ਦੀ ਸੰਭਾਵਨਾ ਹੈ ਜਿੱਥੋਂ ਉਹ ਕੰਮ ਕਰਦਾ ਹੈ। ਉਨ੍ਹਾਂ ਆਖਿਆ ਕਿ ਪੀੜਤ 39 ਸਾਲਾ ਵਿਜੇ ਕੁਮਾਰ ਨੂੰ ਇੱਕ ਮਹੀਨੇ ਲਈ ‘ਡਿਜੀਟਲ ਗ੍ਰਿਫਤਾਰੀ’ ਵਿੱਚ ਰੱਖਿਆ ਗਿਆ ਸੀ । ਅਧਿਕਾਰੀਆਂ ਅਨੁਸਾਰ ਪੁਲਸ ਅਧਿਕਾਰੀ ਵਜੋਂ ਧੋਖਾਧੜੀ ਕਰਨ ਵਾਲੇ ਧੋਖੇਬਾਜ਼ਾਂ ਨੇ ਮਨੀ ਲਾਂਡਰਿੰਗ ਲਈ ਬੈਂਕ ਖਾਤੇ ਖੋਲ੍ਹਣ ਲਈ ਪੀੜਤ ਦੇ ਆਧਾਰ ਕਾਰਡ ਦੀ ਦੁਰਵਰਤੋਂ ਕੀਤੀ । ਇਹ ਧੋਖਾਧੜੀ 25 ਨਵੰਬਰ ਤੋਂ 12 ਦਸੰਬਰ ਦਰਮਿਆਨ ਹੋਈ ਸੀ ।



Scroll to Top