Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜਤ, ਸ਼ੋਸ਼ਣ ਦਾ ਸ਼ਿਕਾਰ ਤੇ ਲੋੜਵੰਦ ਔਰਤਾਂ ਪ੍ਰਤੀ ਅਧਿਕਾਰੀ ਸੰਵੇਦਨਸ਼ੀਲ ਰਵੱਈਆ ਅਪਨਾਉਣ-ਡਾ. ਪ੍ਰੀਤੀ ਯਾਦਵ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 January, 2025, 05:36 PM

ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜਤ, ਸ਼ੋਸ਼ਣ ਦਾ ਸ਼ਿਕਾਰ ਤੇ ਲੋੜਵੰਦ ਔਰਤਾਂ ਪ੍ਰਤੀ ਅਧਿਕਾਰੀ ਸੰਵੇਦਨਸ਼ੀਲ ਰਵੱਈਆ ਅਪਨਾਉਣ-ਡਾ. ਪ੍ਰੀਤੀ ਯਾਦਵ
-ਡੀ.ਸੀ. ਵੱਲੋਂ ਸਖੀ ਵਨ ਸਟਾਪ ਸੈਂਟਰ ‘ਚ ਮਦਦ ਲਈ ਆਈਆਂ ਔਰਤਾਂ ਦੀਆਂ ਦਰਖਾਸਤਾਂ ਦਾ ਮੁਲੰਕਣ
-ਕਿਹਾ, ਸਖੀ ਐਪ ਤੇ ਆਨਲਾਈਨ ਪੋਰਟਲ ਰਾਹੀਂ ਔਰਤਾਂ ਦੀ ਸਹਾਇਤਾ ਕਰ ਰਿਹਾ ਹੈ ਪਟਿਆਲਾ ਦਾ ਸਖੀ ਵਨ ਸਟਾਪ ਸੈਂਟਰ
-ਇੱਕ ਹੀ ਛੱਤ ਹੇਠ ਪੀੜਤ ਔਰਤਾਂ ਲਈ 24 ਘੰਟੇ ਲੋੜੀਂਦੀ ਹਰ ਸਹਾਇਤਾ ਉਪਲਬਧ-ਡੀ.ਸੀ.
ਪਟਿਆਲਾ, 21 ਜਨਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਸਖੀ ਵਨ ਸਟਾਪ ਸੈਂਟਰ ਵਿਖੇ ਮਦਦ ਲਈ ਆਈਆਂ ਔਰਤਾਂ ਦੀਆਂ ਦਰਖਾਸਤਾਂ ਦਾ ਮੁਲੰਕਣ ਕਰਦਿਆਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜਤ, ਸ਼ੋਸ਼ਣ ਦਾ ਸ਼ਿਕਾਰ ਤੇ ਲੋੜਵੰਦ ਔਰਤਾਂ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਨਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਹਾਲਾਤ ਤੋਂ ਮਜਬੂਰ ਔਰਤਾਂ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਕ੍ਰਿਸ਼ਨਾ ਲੈਬ ਦੇ ਸਾਹਮਣੇ 24 ਘੰਟੇ ਨਿਰੰਤਰ ਕਾਰਜਸ਼ੀਲ ਸਖੀ-ਵਨ ਸਟਾਪ ਸੈਂਟਰ ਦਾ ਸਹਾਰਾ ਲੈ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਹੁਣ ਪੀੜਤ ਔਰਤਾਂ ਡਿਜ਼ੀਟਲ ਤਰੀਕੇ ਸਖੀ ਐਪ ਤੇ ਆਨ ਲਾਈਨ ਪੋਰਟਲ ਰਾਹੀਂ ਵੀ ਮਦਦ ਲੈ ਸਕਦੀਆਂ ਹਨ। ਘਰੇਲੂ ਹਿੰਸਾ,ਜਬਰ ਜਨਾਹ,ਐਸਿਡ ਅਟੈਕ, ਬਾਲ ਯੋਨ-ਸ਼ੋਸ਼ਣ,ਬਾਲ ਵਿਆਹ,ਦਹੇਜ ਉਤਪੀੜਨ, ਸਾਈਬਰ ਕ੍ਰਾਈਮ, ਮਹਿਲਾ ਤਸਕਰੀ ਜਾਂਗੁੰਮਸ਼ੁਦਾ ਆਦਿ ਨਾਲ ਸਬੰਧਤ ਮਹਿਲਾਵਾਂ ਦੀ ਮਦਦ ਲਈ ਹਰੇਕ ਸਬੰਧਤ ਵਿਭਾਗ ਸਦਾ ਤਤਪਰ ਹੈ।
ਡਾ. ਪ੍ਰੀਤੀ ਯਾਦਵ ਨੇ ਸਖੀ ਐਪ ਤੇ ਆਨਲਾਈਨ ਪੋਰਟਲ ਦਾ ਮੁਲੰਕਣ ਕਰਦਿਆਂ ਦੱਸਿਆ ਕਿ ਪੀੜਤਾਂ ਨੂੰ ਇੱਕ ਹੀ ਛੱਤ ਹੇਠ ਵੱਖ-ਵੱਖ ਸੇਵਾਵਾਂ, ਐਮਰਜੈਂਸੀ ਸੇਵਾਵਾਂ, ਮਨੋਵਿਗਿਆਨਕ ਸਲਾਹ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਅਸਥਾਈ ਆਸਰਾ (5 ਦਿਨ) ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਦਾ ਮੁੱਢਲਾ ਮਕਸਦ ਪੀੜਤ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਕਰਕੇ ਉਨ੍ਹਾਂ ਨੂੰ ਇੱਕ ਹੀ ਜਗ੍ਹਾ ਤੋਂ ਯੋਗ ਸਹਾਇਤਾ ਰਾਹੀਂ ਨਿਆਂ ਦਿਵਾਉਣਾ ਯਕੀਨੀ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਸਖੀ ਵਨ ਸਟਾਪ ਐਪਲੀਕੇਸ਼ਨ ਤੇ ਪੋਰਟਲ ਵਿੱਚ ਜੁੜੇ ਜ਼ਿਲ੍ਹਾ ਪੁਲਿਸ, ਸਿਹਤ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸਖੀ ਵਨ ਸਟਾਪ ਸੈਂਟਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਹੁਨਰ ਵਿਕਾਸ, ਰੈੱਡ ਕਰਾਸ, ਸਿੱਖਿਆ ਵਿਭਾਗ, ਬਾਲ ਸੁਰੱਖਿਆ ਯੂਨਿਟ ਆਦਿ ਦੋ ਦਰਜਨ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲੰਕਣ ਵੀ ਕੀਤਾ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸੇ ਵੀ ਪੀੜਤ ਔਰਤ ਨੂੰ ਕਿਸੇ ਹੋਰ ਦਫ਼ਤਰ ‘ਚ ਨਾ ਜਾਣਾ ਪਵੇ ਇਸ ਲਈ ਸਾਰੇ ਅਧਿਕਾਰੀ ਸੰਵੇਦਨਸ਼ੀਲਤਾ ਦਿਖਾਉਂਦਿਆਂ ਅਜਿਹੇ ਕੇਸਾਂ ਨੂੰ ਪਹਿਲ ਦੇ ਅਧਾਰ ‘ਤੇ ਤੁਰੰਤ ਹੱਲ ਕਰਨ। ਉਨ੍ਹਾਂ ਕਿਹਾ ਕਿ ਔਰਤਾਂ ਐਪ ਇੰਸਟਾਲ ਕਰਨ ਲਈ ਲਿੰਕ https// Sakhiapp.punjab.gov.in/ ਉਤੇ ਜਾ ਕੇ ਇਸ ਨੂੰ ਆਪਣੇ ਫੋਨ ਵਿੱਚ ਇੰਸਟਾਲ ਕਰ ਸਕਦੀਆਂ ਹਨ।
ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਨਵਜੋਤ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ, ਸੈਂਟਰ ਇੰਚਾਰਜ ਰਜਮੀਤ ਕੌਰ, ਪੁਲਿਸ ਫੈਸਿਲੀਟੇਸ਼ਨ ਅਫ਼ਸਰ ਇੰਸਪੈਕਟਰ ਕਰਮਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ, ਡੀ.ਡੀ.ਐਫ. ਨਿਧੀ ਮਲਹੋਤਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ, ਰੀਨਾ ਰਾਣੀ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਨਰ ਵਿਕਾਸ, ਰੈੱਡ ਕਰਾਸ ਤੇ ਹੋਰ ਵਿਭਾਗਾਂ ਤੋਂ ਅਧਿਕਾਰੀ ਮੌਜੂਦ ਸਨ।



Scroll to Top