Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:09 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ : ਹਰਚੰਦ ਸਿੰਘ ਬਰਸਟ

ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ : ਹਰਚੰਦ ਸਿੰਘ ਬਰਸਟ

ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ : ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਵੱਲੋਂ ਦਿੱਲੀ ਦੇ ਵਿਧਾਨ ਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਗਿਆ ਡੋਰ-ਟੂ-ਡੋਟ ਪ੍ਰਚਾਰ
ਪਟਿਆਲਾ, 21 ਜਨਵਰੀ : ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ। ਇਹ ਦਾਅਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਸ. ਬਰਸਟ ਨੇ ਕਿਹਾ ਕਿ ਦਿੱਲੀ ਵਿੱਚ ‘ਆਪ’ ਵੱਲੋਂ ਪਿਛਲੇ 10 ਸਾਲਾਂ ਵਿੱਚ ਸਿਹਤ, ਸਿੱਖਿਆ, ਫ੍ਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਬੁਨਿਆਦੀ ਸਹੂਲਤਾਂ ਤੋਂ ਦਿੱਲੀ ਦੇ ਲੋਕ ਬਹੁਤ ਖੁਸ਼ ਹਨ ਅਤੇ ਆਉਣ ਵਾਲੀ 5 ਫਰਵਰੀ ਨੂੰ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਾਫ-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ । ‘ਆਪ’ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਨੇ ਅੱਜ ਤੱਕ ਜੋ ਕਿਹਾ ਹੈ, ਉਹ ਕਰਕੇ ਦਿਖਾਇਆ ਹੈ । ਲੋਕਾਂ ਨੂੰ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਾਥ ਮਿਲ ਰਿਹਾ ਹੈ । ਆਮ ਆਦਮੀ ਪਾਰਟੀ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਸਾਰਿਆਂ ਦੇ ਮੁੰਹ ਤੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਹੀ ਨਾਮ ਹੈ। ਸ. ਬਰਸਟ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ । ਸੂਬਾ ਜਨਰਲ ਸਕੱਤਰ ਵੱਲੋਂ ਦਿੱਲੀ ਵਿਧਾਨ ਸਭਾ ਹਲਕਾ ਕਾਲਕਾਜੀ ਵਿਖੇ ਮੁੱਖ ਮੰਤਰੀ ਸ੍ਰੀਮਤੀ ਆਤਿਸ਼ੀ ਜੋ ਕਿ ਕਾਲਕਾਜੀ ਤੋਂ ‘ਆਪ’ ਦੀ ਉਮੀਦਵਾਰ ਹਨ, ਦੇ ਪੱਖ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਦੇ ਹੋਏ ‘ਆਪ’ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਕੀਤੇ ਗਏ ਮਿਸਾਲੀ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ਗਈ ।

Advertisement
Advertisement
Advertisement
Advertisement
Scroll to Top