Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 7:34 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ
ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਂਘਾ
ਪਟਿਆਲਾ, 21 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਤੋਂ ਇੱਕ ਵਾਰ ਫਿਰ ਲੰਮੇ ਸਮੇਂ ਤੋਂ ਵੱਖ ਵੱਖ ਜੇਲਾ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ । ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕਰਕੇ 18 ਮਾਰਚ ਤੱਕ ਕੋਈ ਫੈਸਲਾ ਲਏ ਜਾਣ ਦਾ ਸਵਾਗਤ ਕੀਤਾ ਹੈ ਤੇ ਜੇਕਰ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਮਿਤੀ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਖੁਦ ਰਾਹਤ ਦੇਣ ਬਾਰੇ ਸਾਫ ਕਿਹਾ ਗਿਆ ਹੈ । ਸਾਬਕਾ ਪ੍ਰਧਾਨ ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਵੱਖ ਵੱਖ ਦੇਸ਼ ਦੀਆਂ ਜੇਲ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਲੰਮੇ ਤੋਂ ਵਾਰ ਵਾਰ ਚਿੱਠੀਆਂ ਲਿਖ ਕੇ ਵੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਂਦੀ ਰਹੀ ਹੈ ਕਿ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਇਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਆਪਣੇ ਪਰਿਵਾਰ ਵਿੱਚ ਵਿਚਰਨ ਦਿੱਤਾ ਜਾਵੇ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਤੇ ਇਸ ਮਾਮਲੇ ਨੂੰ ਲੈ ਕੇ ਜੂੰ ਤੱਕ ਨਹੀਂ ਸਰਕ ਰਹੀ । ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਸੰਗੀਨ ਦੋਸ਼ਾਂ ਦੇ ਸਾਹਮਣਾ ਕਰ ਰਹੇ ਲੋਕਾਂ ਨੂੰ ਵਾਰ ਵਾਰ ਪੈਰੋਲ ਅਤੇ ਅਤੇ ਫਰਲੋਆਂ ਦਿੱਤੀਆਂ ਜਾ ਰਹੀਆਂ ਹਨ ਤੇ ਉਹ ਜਦੋਂ ਮਰਜ਼ੀ ਜੇਲਾਂ ਤੋਂ ਬਾਹਰ ਆ ਕੇ ਆਪਣੀ ਜ਼ਿੰਦਗੀ ਬਸਰ ਕਰ ਰਹੇ ਹਨ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇੱਕੋ ਹੀ ਦੇਸ਼ ਵਿੱਚ ਦੋ ਕਾਨੂੰਨ ਨਹੀਂ ਹੋ ਸਕਦੇ, ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਕੇਂਦਰ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਉਨਾਂ ਨੂੰ ਵੀ ਆਜ਼ਾਦ ਫਿਜ਼ਾ ਵਿੱਚ ਰਹਿ ਕੇ ਆਪਣਾ ਜੀਵਨ ਬਸਰ ਕਰਨ ਦੀ ਆਜ਼ਾਦੀ ਦੇਣੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top