ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 22 January, 2025, 10:45 AM

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ ਜੋ ਕਿ ਹੁਣ 30 ਜਨਵਰੀ ਨੂੰ ਹੋਵੇਗੀ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਤਾਜ਼ਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਇਸ ਤਾਜ਼ਾ ਨੋਟੀਫਿਕੇਸ਼ਨ ਦੇ ਦੁਬਾਰਾ ਜਾਰੀ ਹੋਣ ਨਾਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ । ਇਥੇ ਇਕ ਖਾਸ ਗੱਲ ਇਹ ਵੀ ਦੇਖਣ ਵਾਲੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਮੇਅਰ ਉਮੀਦਵਾਰ ਦਾ ਹਾਲੇ ਤੱਕ ਐਲਾਨ ਨਹੀਂ ਕੀਤਾ ਗਿਆ ਹੈ ।