Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਪਿੰਡ ਰੌਂਗਲਾ ਤੋਂ ਸ਼ੁਰੂ ਹੋਵੇਗੀ ਨਸ਼ਿਆਂ ਖਿਲਾਫ ਵੱਡੀ ਜੰਗ, ਕੈਬਨਿਟ ਮੰਤਰੀ ਕਰਨਗੇ ਮੁਹਿੰਮ ਦਾ ਆਗਾਜ਼

ਦੁਆਰਾ: News ਪ੍ਰਕਾਸ਼ਿਤ :Friday, 07 July, 2023, 07:14 PM

ਪਿੰਡ ਰੌਂਗਲਾ ਤੋਂ ਸ਼ੁਰੂ ਹੋਵੇਗੀ ਨਸ਼ਿਆਂ ਖਿਲਾਫ ਵੱਡੀ ਜੰਗ, ਕੈਬਨਿਟ ਮੰਤਰੀ ਕਰਨਗੇ ਮੁਹਿੰਮ ਦਾ ਆਗਾਜ਼
-ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਦਿੱਤਾ ਸੱਦਾ
ਪਟਿਆਲਾ, 7 ਜੁਲਾਈ:
ਪਟਿਆਲਾ ਵਿਖੇ ਨਸ਼ਿਆਂ ਖਿਲਾਫ ਇਕ ਵੱਡੀ ਜੰਗ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਵਿੱਢੀ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ 8 ਜੁਲਾਈ 2023 ਨੂੰ ਸਵੇਰੇ 9:00 ਵਜੇ ਕੀਤਾ ਜਾਵੇਗਾ। ਇਸ ਮੌਕੇ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨਸ਼ਿਆਂ ਵਿੱਚ ਜਕੜੇ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਜਾਗਰੂਕ ਕਰਨਗੀਆਂ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਵਿੱਚ ਜਿੱਥੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ, ਉਥੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਪੈਰਾਂ ਸਿਰ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਖੋਲ੍ਹੇ ਗਏ ਹਨ, ਤਾਂ ਜੋ ਅਜਿਹੇ ਨੌਜਵਾਨਾਂ ਦਾ ਨਸ਼ਾ ਛੁਡਾ ਕੇ ਹੁਨਰਮੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਨੂੰ *ਰੰਗਲਾ ਅਤੇ ਸਿਹਤਮੰਦ ਪੰਜਾਬ’ ਬਣਾਉਣ ਲਈ ਨਸ਼ਿਆਂ ਖਿਲਾਫ ਸ਼ਰੂ ਕੀਤੀ ਜਾ ਰਹੀ ਇਸ ਮੁਹਿੰਮ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਭ ਨੂੰ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਇਸ ਬਿਮਾਰੀ ਵਾਲੇ ਵਿਅਕਤੀ ਨੂੰ ਨਫਰਤ ਕਰਨ ਦੀ ਬਜਾਏ ਉਸਨੂੰ ਇਸ ਦਲਦਲ ਵਿਚੋਂ ਕੱਢਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਜੰਗ ਦੌਰਾਨ ਜਾਗਰੂਕਤਾ ਦੇ ਨਾਲ-ਨਾਲ ਇਸ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਸ਼ੇਸ਼ ਪ੍ਰੋਗਰਾਮ ਵੀ ਉਲੀਕੇ ਜਾਣਗੇ।