ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਦਿਆਂ ਰੱਖਿਆ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ
ਦੁਆਰਾ: Punjab Bani ਪ੍ਰਕਾਸ਼ਿਤ :Monday, 20 January, 2025, 12:26 PM

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਦਿਆਂ ਰੱਖਿਆ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ
ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੀ ਪ੍ਰਸਿੱਧ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸ਼ੁਰੂ ਹੋਈ ਮੈਂਬਰਸ਼ਿਪ ਮੁਹਿੰਮ ਤਹਿਤ 25 ਲੱਖ ਮੈਂਬਰਾਂ ਦੀ ਭਰਤੀ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਹੈ । ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸਿ਼ਪ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਹੈ ਕਿ ਮੁੱਢਲੀਆਂ ਰਿਪੋਰਟਾਂ ਮੁਤਾਬਕ 40 ਹਜ਼ਾਰ ਮੈਂਬਰ ਪਹਿਲੇ ਦਿਨ ਬਣ ਚੁੱਕੇ ਹਨ । ਉਹਨਾਂ ਦੱਸਿਆ ਕਿ ਇਹ ਭਰਤੀ ਮੁਹਿੰਮ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ ।
