Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ: ਕੁਲਦੀਪ ਸਿੰਘ ਧਾਲੀਵਾਲ

ਦੁਆਰਾ: News ਪ੍ਰਕਾਸ਼ਿਤ :Friday, 07 July, 2023, 07:15 PM

ਠੱਗ ਟਰੈਵਲ ਏਜੰਟਾਂ ਦੀ ਲਿਸਟ ਤਿਆਰ, ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 7 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ।

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਠੱਗੀ ਮਾਰਨ ਦਾ ਨਾਜਾਇਜ਼ ਧੰਦਾ ਕਰ ਰਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਵਿਭਾਗ ਅਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ 11 ਜੁਲਾਈ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਠੱਗ ਟਰੈਵਲ ਟੇਜੰਟਾਂ ਵਿਰੱਧ ਬਣਦੀ ਸਖ਼ਤ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ।

ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਮਾਮਲਿਆਂ ਵਿਭਾਗ, ਪੰਜਾਬ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਲਿਸਟ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਅਨਿਆਂ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਮੁੰਡੇ-ਕੁੜੀਆਂ, ਜੋ ਠੱਗ ਟਰੈਵਲ ਏਜੰਟਾਂ ਦੀ ਠੱਗੀ ਕਾਰਨ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਦੀ ਘਰ ਵਾਪਸੀ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ, ਉਹ ਐਨ.ਆਰ.ਆਈ ਵਿਭਾਗ ਪੰਜਾਬ ਨਾਲ ਸੰਪਰਕ ਕਰਨ।

ਸ. ਧਾਲੀਵਾਲ ਨੇ ਪੰਜਾਬ ‘ਚ ਠੱਗੀ ਦਾ ਕਾਰੋਬਾਰ ਕਰ ਰਹੇ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਨ.ਆਰ.ਆਈ. ਮੰਤਰੀ ਸ. ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਪੰਜਾਬ ਦੀ ਇੱਕ ਧੀ ਦੀ ਪਿਛਲੇ ਦਿਨੀਂ ਸੁਰੱਖਿਅਤ ਘਰ ਵਾਪਸੀ ਹੋਈ ਸੀ। ਇਹ ਲੜਕੀ ਆਪਣੇ ਚੰਗੇ ਭਵਿੱਖ ਤੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ, ਜਿਸਨੂੰ ਗੁਰਦਾਸਪੁਰ ਦੇ ਇੱਕ ਏਜੰਟ ਨੇ ਧੋਖੇ ਨਾਲ ਉੱਥੇ ਫਸਾ ਦਿੱਤਾ ਸੀ ਅਤੇ ਉਸਦੇ ਸਾਰੇ ਪੈਸੇ ਤੇ ਪਾਸਪੋਰਟ ਆਪਣੇ ਕੋਲ ਰੱਖ ਲਏ ਸੀ। ਇਸ ਲੜਕੀ ਦੀ ਅੰਮਿਤਸਰ ਵਾਪਸੀ ਮੌਕੇ ਸ. ਧਾਲੀਵਾਲ ਖੁਦ ਅੰਮ੍ਰਿਤਸਰ ਏਅਰਪੋਰਟ ਵਿਖੇ ਪਹੁੰਚੇ ਸਨ।